Friday, April 19, 2024
No menu items!
HomeEducationExam Board: PSEB ਨੇ 16 ਫਰਵਰੀ ਨੂੰ ਹੋਣ ਵਾਲੀ ਪ੍ਰੀਖਿਆ ਨਹੀਂ ਕੀਤੀ...

Exam Board: PSEB ਨੇ 16 ਫਰਵਰੀ ਨੂੰ ਹੋਣ ਵਾਲੀ ਪ੍ਰੀਖਿਆ ਨਹੀਂ ਕੀਤੀ ਰੱਦ, ਜਾਰੀ ਕੀਤਾ ਸਪੱਸ਼ਟੀਕਰਨ

 

Exam Board- ਹੁਣ ਬੋਰਡ ਨੇ ਕੀਤਾ ਸਪੱਸ਼ਟ, ਪ੍ਰੀਖਿਆ ਨਹੀਂ ਕੀਤੀ ਜਾਵੇਗੀ ਰੱਦ

ਪੰਜਾਬ ਨੈੱਟਵਰਕ, ਚੰਡੀਗੜ੍ਹ-

Exam Board ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ 16 ਫਰਵਰੀ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਰੱਦ ਕਰਨ ਦੀ ਬਿਜਾਏ, ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਬੋਰਡ ਵਲੋਂ ਜਾਰੀ ਕੀਤੇ ਗਏ ਇੱਕ ਸਪੱਸ਼ਟੀਕਰਨ ਵਿਚ ਦੱਸਿਆ ਗਿਆ ਹੈ ਕਿ, ਦਸਵੀਂ ਅਤੇ ਬਾਰਵੀਂ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ 13 ਫਰਵਰੀ 2024 ਤੋਂ ਸ਼ੁਰੂ ਹੋ ਚੁੱਕੀਆਂ ਹਨ।

ਬੋਰਡ ਨੇ ਅੱਗੇ ਲਿਖਿਆ ਕਿ, 16 ਫਰਵਰੀ 2024 ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਮੂਹ ਪ੍ਰੀਖਿਆਰਥੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ, ਕਿ ਉਹ ਆਪੋ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟੋਂ ਘੱਟ ਇੱਕ ਘੰਟਾ ਪਹਿਲਾਂ ਪਹੁੰਚਣ ਤਾਂ ਜੋ ਭਾਰਤ ਬੰਦ ਦੇ ਦਿੱਤੇ ਸੱਦੇ ਕਾਰਨ ਜੇਕਰ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਤਾਂ, ਉਸਦਾ ਅਸਰ ਉਨ੍ਹਾਂ ਦੇ ਇਮਤਿਹਾਰ ਤੇ ਨਾ ਪਵੇ।

ਦੱਸ ਦਈਏ ਕਿ, ਪਿਛਲੇ ਕਈ ਦਿਨਾਂ ਤੋਂ ਅਧਿਆਪਕ ਜਥੇਬੰਦੀਆਂ ਦੇ ਵਲੋਂ ਮੰਗ ਜਾ ਰਹੀ ਹੈ ਕਿ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਈ ਜਾ ਰਹੀ ਪ੍ਰੀਖਿਆ ਨੂੰ ਅੱਗੇ ਪਾਇਆ ਜਾਵੇ, ਪਰ ਹੁਣ ਬੋਰਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ, ਪ੍ਰੀਖਿਆ ਰੱਦ ਨਹੀਂ ਕੀਤੀ ਜਾਵੇਗੀ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments