Saturday, March 2, 2024
No menu items!
HomeChandigarhਪੰਜਾਬ ਦੇ ਇਸ ਜ਼ਿਲ੍ਹੇ ਦੇ ਡੀਸੀ ਦੀ ਬਣੀ ਜਾਅਲੀ Facebook ID, ਡੀਸੀ...

ਪੰਜਾਬ ਦੇ ਇਸ ਜ਼ਿਲ੍ਹੇ ਦੇ ਡੀਸੀ ਦੀ ਬਣੀ ਜਾਅਲੀ Facebook ID, ਡੀਸੀ ਨੇ ਲੋਕਾਂ ਨੂੰ ਕੀਤਾ ਚੌਕਸ

 

Facebook ID : ਸ਼ਰਾਰਤੀ ਅਨਸਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ, ਡੀਸੀ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ

ਪੰਜਾਬ ਨੈੱਟਵਰਕ, ਮੋਗਾ

Facebook ID : ਸ਼ਰਾਰਤੀ ਅਨਸਰਾਂ ਨੇ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ ਹੈ। ਇਸ ਸਬੰਧੀ ਕੁਲਵੰਤ ਸਿੰਘ ਨੇ ਆਪਣੇ ਨਿੱਜੀ ਫੇਸਬੁੱਕ ਆਈ ਡੀ ਉੱਤੇ ਪੋਸਟ ਸਾਂਝੀ ਕਰਕੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।

ਆਪਣੀ ਅਪੀਲ ਵਿੱਚ ਉਹਨਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ ਅਤੇ ਹੋਰ ਜਾਣਕਾਰੀ ਉਹਨਾਂ ਦੀ ਵਰਤੀ ਗਈ ਹੈ।

ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜੂਰ ਨਾ ਕਰੇ ਅਤੇ ਇਸ ਸੰਬੰਧੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ।

ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਪੱਧਰ ਉੱਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸ਼ਰਾਰਤ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments