Monday, May 20, 2024
No menu items!
HomeChandigarhFarmers Delhi Chalo march: ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਖਿਡੌਣਿਆਂ ਵਾਂਗ ਹਟਾਏ...

Farmers Delhi Chalo march: ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਖਿਡੌਣਿਆਂ ਵਾਂਗ ਹਟਾਏ ਬੈਰੀਕੇਡ, ਵੇਖੋ ਵੀਡੀਓ

 

Farmers Delhi Chalo march: ਕਿਸਾਨ ਪੁਲਿਸ ਵੱਲੋਂ ਬੈਰੀਕੇਡਿੰਗ ਲਈ ਰੱਖੇ ਵੱਡੇ-ਵੱਡੇ ਪੱਥਰ ਚੁੱਕ ਕੇ ਖਿਡੌਣਿਆਂ ਵਾਂਗ ਸੁੱਟੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Farmers Delhi Chalo march: ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ।

ਇਸ ਦੌਰਾਨ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸਾਨ ਪੁਲਿਸ ਵੱਲੋਂ ਬੈਰੀਕੇਡਿੰਗ ਲਈ ਰੱਖੇ ਵੱਡੇ-ਵੱਡੇ ਪੱਥਰ ਚੁੱਕ ਕੇ ਖਿਡੌਣਿਆਂ ਵਾਂਗ ਸੁੱਟ ਰਹੇ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਕੋਈ ਵੀ ਬੈਰੀਕੇਡਿੰਗ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕ ਸਕਦੀ। ਦੱਸ ਦੇਈਏ ਕਿ ਦਿੱਲੀ ਮਾਰਚ ਲਈ ਸ਼ੰਭੂ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋ ਰਹੇ ਹਨ।

ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਹਰਿਆਣਾ ਪੁਲਿਸ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਅੱਥਰੂ ਗੈਸ ਦੇ ਗੋਲੇ ਡਿੱਗਦੇ ਹੀ ਕਿਸਾਨ ਖੇਤਾਂ ਵੱਲ ਭੱਜੇ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ੰਭੂ ਸਰਹੱਦ ਨੇੜੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments