Tuesday, March 5, 2024
No menu items!
HomePunjabBharat Bandh! 'ਭਾਰਤ ਬੰਦ' ਨੂੰ ਲੈ ਕੇ ਕਿਸਾਨਾਂ ਨੇ ਖਿੱਚੀਆਂ ਤਿਆਰੀਆਂ, ਵੱਡੇ...

Bharat Bandh! ‘ਭਾਰਤ ਬੰਦ’ ਨੂੰ ਲੈ ਕੇ ਕਿਸਾਨਾਂ ਨੇ ਖਿੱਚੀਆਂ ਤਿਆਰੀਆਂ, ਵੱਡੇ ਪੱਧਰ ‘ਤੇ ਮੀਟਿੰਗਾਂ ਦਾ ਦੌਰ ਜਾਰੀ

 

Bharat Bandh! 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਤਿਆਰੀ ਮੁਹਿੰਮ ਚਲਾਉਣ ਦਾ ਫੈਸਲਾ

ਦਲਜੀਤ ਕੌਰ, ਸੰਗਰੂਰ

Bharat Bandh! ਸਥਾਨਕ ਗਦਰ ਭਵਨ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਟ੍ਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਮਾਰੂ ਨੀਤੀਆਂ ਖਿਲਾਫ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਤਿਆਰੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ।

ਇਸ ਸਬੰਧੀ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਬੰਦ ਨੂੰ ਸਫਲ ਬਣਾਉਣ ਲਈ 9 ਫਰਵਰੀ ਨੂੰ ਤਹਿਸੀਲ ਪੱਧਰ ਤੇ ਕੀਤੇ ਜਾ ਰਹੇ ਰੋਸ ਮੁਜਾਰਿਆਂ ਵਿੱਚ ਵੀ ਦੋਵੇਂ ਜਥੇਬੰਦੀਆਂ ਸਮੂਲੀਅਤ ਕਰਨਗੀਆਂ ਅਤੇ ਉਸ ਤੋਂ ਬਾਅਦ 16 ਫਰਵਰੀ ਦੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਾਰੀਆਂ ਤਹਿਸੀਲਾਂ ਵਿੱਚ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ।

ਆਗੂਆਂ ਨੇ ਕਿਹਾ ਕਿ ਜਿੱਥੇ ਕਿਸਾਨਾਂ ਦੀਆਂ ਦਿੱਲੀ ਅੰਦੋਲਨ ਨਾਲ ਸੰਬੰਧਿਤ ਮੰਗਾਂ ਲਾਗੂ ਕਰਨ ਤੋਂ ਕੇਂਦਰ ਸਰਕਾਰ ਮੁੱਕਰ ਗਈ ਹੈ। ਉੱਥੇ ਹੀ ਮਜ਼ਦੂਰਾਂ ਅਤੇ ਹੋਰ ਵਰਗਾਂ ਦੇ ਖਿਲਾਫ ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡ ਬਣਾ ਦਿੱਤੇ ਗਏ ਹਨ, ਨਿੱਜੀਕਰਨ ਦੀਆਂ ਨੀਤੀਆਂ ਨੂੰ ਵਧਾਉਂਦਿਆਂ ਹੋਇਆਂ ਪੱਕੀ ਭਰਤੀ ਬੰਦ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਵਪਾਰੀਆਂ ਤੇ ਛੋਟੇ ਦੁਕਾਨਦਾਰਾਂ ਦੇ ਟੈਕਸ ਵਧਾ ਕੇ ਕਾਰਪੋਰੇਟ ਦੇ ਟੈਕਸ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ ਤੇ ਉਨਾਂ ਨੂੰ ਵੱਡੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ। ਜਿਸ ਕਾਰਨ ਵੱਡੇ ਵੱਡੇ ਮਾਲ ਖੁੱਲ ਰਹੇ ਹਨ ਤੇ ਪਰਚੂਨ ਖੇਤਰ ਵਿੱਚੋਂ ਛੋਟੇ ਵਪਾਰੀ ਤੇ ਛੋਟੇ ਦੁਕਾਨਦਾਰ ਬਾਹਰ ਹੋ ਰਹੇ ਹਨ।

ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੀਆਂ ਜ਼ਮੀਨਾਂ ਅਤੇ ਖਣਿਜ ਪਦਾਰਥ ਕੌਡੀਆਂ ਦੇ ਭਾਅ ਲੁਟਾਏ ਜਾ ਰਹੇ ਹਨ ਅਤੇ ਦੇਸ ਦੇ ਸੰਘੀ ਢਾਂਚੇ ਤੇ ਹਮਲਾ ਕਰਦਿਆਂ ਸੂਬਿਆਂ ਦੇ ਅਧਿਕਾਰਾਂ ਨੂੰ ਸੀਮਤ ਕਰ ਦਿੱਤਾ ਗਿਆ ਹੈ ਤੇ ਲੋਕਾਂ ਦੇ ਬੋਲਣ ਦੇ ਅਧਿਕਾਰ ਦੀ ਆਜ਼ਾਦੀ ਨੂੰ ਖਤਮ ਕਰਨ ਲਈ ਯੂਏਪੀਏ, ਐਨਐਸਏ ਵਰਗੇ ਕਾਲੇ ਕਾਨੂੰਨਾਂ ਦਾ ਸਹਾਰਾ ਲੈ ਕੇ ਲੋਕ ਪੱਖੀ ਆਗੂਆਂ ਨੂੰ ਲਗਾਤਾਰ ਜੇਲਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ।

ਅਜਿਹੇ ਮਾਹੌਲ ਵਿੱਚ ਦੇਸ਼ ਦੇ ਲੋਕਤੰਤਰ ਅਤੇ ਸਵਿਧਾਨ ਨੂੰ ਬਚਾਉਣ ਲਈ ਇਸ ਬੰਦ ਨੂੰ ਸਫਲ ਬਣਾਉਣਾ ਬਹੁਤ ਜਰੂਰੀ ਹੈ। ਜਿਸ ਲਈ ਅੱਜ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਪੂਰੀ ਤਨਦੇਹੀ ਨਾਲ ਜੁੱਟਣ ਦਾ ਫੈਸਲਾ ਲਿਆ।

ਇਸ ਮੀਟਿੰਗ ਵਿੱਚ ਕਿਸਾਨ ਆਗੂ ਭਜਨ ਸਿੰਘ ਢੱਡਰੀਆਂ, ਕਰਮਜੀਤ ਸਿੰਘ ਸਤੀਪੁਰਾ, ਮਿਹਰ ਸਿੰਘ ਈਸਾਪੁਰ ਲੰਡਾ, ਸੁਖਦੇਵ ਸਿੰਘ ਉਭਾਵਾਲ, ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਕੌਰ ਲੌਂਗੋਵਾਲ, ਸਿੰਗਾਰਾ ਸਿੰਘ ਹੇੜੀਕੇ, ਗੁਰਚਰਨ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments