Friday, March 1, 2024
No menu items!
HomeChandigarhFarmers Protest: ਕਿਸਾਨਾਂ-ਮਜ਼ਦੂਰਾਂ ਵਲੋਂ ਦਿੱਲੀ ਘੇਰਣ ਦਾ ਐਲਾਨ

Farmers Protest: ਕਿਸਾਨਾਂ-ਮਜ਼ਦੂਰਾਂ ਵਲੋਂ ਦਿੱਲੀ ਘੇਰਣ ਦਾ ਐਲਾਨ

 

ਕਿਸਾਨ ਮਜ਼ਦੂਰ ਜਥੇਬੰਦੀ ਦੇ ਜ਼ਿਲ੍ਹਾ ਫਿਰੋਜ਼ਪੁਰ ਕਮੇਟੀ ਮੈਂਬਰਾਂ ਦੀ ਮੀਟਿੰਗ ਪਿੰਡ ਆਸਲ ਵਿਖੇ ਹੋਈ, 13 ਫ਼ਰਵਰੀ ਤੋਂ ਦਿੱਲੀ ਲੱਗਣ ਵਾਲੇ ਮੋਰਚੇ ਸੰਬੰਧੀ ਕੀਤੀ ਵਿਉਂਤਬੰਦੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਜੋਨਾਂ ਦੇ ਪ੍ਰਧਾਨ ਤੇ ਕਮੇਟੀ ਮੈਂਬਰਾਂ ਦੀ ਮੀਟਿੰਗ ਪਿੰਡ ਆਸਲ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਵਿਸ਼ੇਸ਼ ਤੌਰ ਤੇ ਪਹੁੰਚੇ।

ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ 13 ਫ਼ਰਵਰੀ ਤੋਂ ਦਿੱਲੀ ਵਿਖੇ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਕਰਨ, 26 ਜਨਵਰੀ ਨੂੰ ਕੈਂਡਲ ਮਾਰਚ ਕਰਨ , 29 ਜਨਵਰੀ ਨੂੰ ਜੋਨ ਪੱਧਰੀ ਪੁਤਲੇ ਫੂਕ ਕੇ ਤੇ ਜੋਨ ਪੱਧਰੀ ਟਰੈਕਟਰ ਮਾਰਚ ਕਰਕੇ ਵੱਧ ਤੋਂ ਵੱਧ ਕਿਸਾਨਾਂ ਮਜ਼ਦੂਰਾਂ ਨੂੰ ਲੱਗਣ ਵਾਲੇ ਦਿੱਲੀ ਮੋਰਚੇ ਬਾਰੇ ਜਾਗਰਿਤ ਕਰਕੇ ਹਰੇਕ ਪਿੰਡ ਵਿੱਚੋਂ ਟਰੈਕਟਰ, ਟਰਾਲੀਆਂ ,ਖਾਣ ਪੀਣ ਦੇ ਪ੍ਰਬੰਧ, ਝੰਡਿਆ ਦੇ ਪ੍ਰਬੰਧ ਕਰਕੇ, ਘਰਾਂ ਦੇ ਕੰਮਕਾਜ ਨਿਬੇੜ ਕੇ ਤੇ ਲੰਮੀ ਲੜਾਈ ਲੜਨ ਲਈ ਤਿਆਰ ਰਹਿਣਾ ਪਵੇਗਾ।

ਪਿੰਡਾਂ ਦੀਆਂ ਸਾਰੀਆਂ ਇਕਾਈਆਂ ਦੀਆਂ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਫੰਡ ਇਕੱਠੇ ਕਰਨ ਤੇ ਦੇਸ਼ ਨੂੰ ਲੁੱਟਣ ਵਾਲੇ ਕਾਰਪੋਰੇਟ ਹਾਕਮਾਂ ਤੋਂ ਆਰਥਿਕ ਸੋਮੇ ਬਚਾਉਣ, ਕਿਸਾਨਾਂ ਮਜ਼ਦੂਰਾਂ ਨੂੰ ਸਾਰੀਆਂ ਫ਼ਸਲਾਂ ਦੀ ਡਾ: ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ M.S.P. ਦਿਵਾਉਣ, ਲਖੀਮਪੁਰ ਖੀਰੀ ਕਾਂਡ ਦਾ ਇਨਸਾਫ ਲੈਣ, ਬਿਜਲੀ ਦਾ ਨਿੱਜੀਕਰਨ ਰੋਕਣ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਵੱਟੇ ਖਾਤੇ ਪਾਕੇ ਖਤਮ ਕਰਨ, ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੀਤੇ ਸਮਝੌਤੇ ਰੱਦ ਕੀਤੇ ਜਾਣ, ਕਿਸਾਨਾਂ ਮਜ਼ਦੂਰਾਂ ਦੇ ਸੰਘਰਸ਼ਾਂ ਦੌਰਾਨ ਕੀਤੇ ਪਰਚੇ ਰੱਦ ਕਰਨ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ।

ਨਸ਼ਿਆਂ ਦੀ ਰੋਕਥਾਮ, ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ, ਮਨਰੇਗਾ ਸਕੀਮ ਤਹਿਤ ਕੰਮ ਦੇਣ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਆਦਿ ਮਸਲਿਆਂ ਨੂੰ ਲਾਗੂ ਕਰਵਾਇਆ ਜਾਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆ ਦਾ ਕਾਰੋਬਾਰ ਪੂਰੇ ਧੜੱਲੇ ਨਾਲ਼ ਚੱਲ ਰਿਹਾ ਹੈ ਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ, ਜਿਸ ਤੇ ਜਲਦੀ ਹੀ ਜਥੇਬੰਦੀ ਵਲੋਂ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।

ਇਸ ਮੌਕੇ ਗੁਰਮੇਲ ਸਿੰਘ ਫੱਤੇਵਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਨਰਿੰਦਰਪਾਲ ਸਿੰਘ ਜਤਾਲਾ, ਅਮਨਦੀਪ ਸਿੰਘ ਕੱਚਰਭੰਨ, ਵੀਰ ਸਿੰਘ ਨਿਜਾਮਦੀਨ ਵਾਲਾ,ਹਰਫੂਲ ਸਿੰਘ ਦੂਲੇ ਵਾਲੇ, ਸੁਰਜੀਤ ਸਿੰਘ ਫੌਜੀ, ਮੰਗਲ ਸਿੰਘ, ਬਲਰਾਜ ਸਿੰਘ ਫੇਰੋਕੇ, ਮੱਖਣ ਸਿੰਘ ਵਾੜਾ, ਬੂਟਾ ਸਿੰਘ ਕਰੀਕਲਾ, ਮੱਸਾ ਸਿੰਘ, ਗੁਰਮੁੱਖ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ ਅਲੀਕੇ, ਲਖਵਿੰਦਰ ਸਿੰਘ, ਵਰਿੰਦਰ ਕੱਸੋਆਣਾ, ਗੁਰਮੇਲ ਸਿੰਘ, ਅਵਤਾਰ ਸਿੰਘ ਫਿਰੋਜ਼ਪੁਰ, ਗੁਰਭੇਜ ਸਿੰਘ ਟਿੱਬੀ, ਅਮਰਜੀਤ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ ਆਦਿ ਆਗੂ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments