Saturday, April 20, 2024
No menu items!
HomeChandigarhFarmers Protest: ਕਿਸਾਨ ਅੰਦੋਲਨ ਖ਼ਤਮ ਹੋਵੇਗਾ ਜਾਂ ਨਹੀਂ! ਅੱਜ ਮੁੜ ਕਿਸਾਨਾਂ ਅਤੇ...

Farmers Protest: ਕਿਸਾਨ ਅੰਦੋਲਨ ਖ਼ਤਮ ਹੋਵੇਗਾ ਜਾਂ ਨਹੀਂ! ਅੱਜ ਮੁੜ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਜਾ ਰਹੀ ਵੱਡੀ ਮੀਟਿੰਗ

 

Farmers Protest 2024: ਅੱਜ ਦੀ ‘ਮੀਟਿੰਗ ‘ਚ ਸਾਕਾਰਾਤਮਕ ਹੱਲ ਨਿਕਲੇਗਾ’- ਸਰਵਣ ਸਿੰਘ ਪੰਧੇਰ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Farmers Protest: ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਹੈ। ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ। ਹਾਲਾਂਕਿ ਅੱਜ ਫਿਰ ਕੇਂਦਰੀ ਮੰਤਰੀ ਕਿਸਾਨਾਂ ਨਾਲ ਗੱਲਬਾਤ ਕਰਨਗੇ। ਕੇਂਦਰ ਤੋਂ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ, ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

‘ਮੀਟਿੰਗ ‘ਚ ਸਾਕਾਰਾਤਮਕ ਹੱਲ ਨਿਕਲੇਗਾ’- ਸਰਵਣ ਸਿੰਘ ਪੰਧੇਰ 

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਬਾਰੇ ਕਿਹਾ ਕਿ ਅਸੀਂ ਅੱਜ ਦੀ ਮੀਟਿੰਗ ਵਿੱਚ ਪੂਰੀ ਤਰ੍ਹਾਂ ਹਾਂ-ਪੱਖੀ ਮੂਡ ਵਿੱਚ ਸ਼ਾਮਲ ਹੋਣ ਜਾ ਰਹੇ ਹਾਂ। ਸਾਨੂੰ ਭਰੋਸਾ ਹੈ ਕਿ ਇਸ ਮੀਟਿੰਗ ਵਿੱਚ ਕੁਝ ਸਕਾਰਾਤਮਕ ਹੱਲ ਨਿਕਲੇਗਾ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਸਾਡੀ ਮੰਤਰੀਆਂ ਨਾਲ ਮੀਟਿੰਗ ਹੋਈ ਹੈ। ਅਸੀਂ ਚਾਹੁੰਦੇ ਹਾਂ ਕਿ ਪੀਐਮ ਮੋਦੀ ਉਨ੍ਹਾਂ ਨਾਲ ਗੱਲ ਕਰਨ, ਤਾਂ ਜੋ ਅਸੀਂ ਆਪਣੀਆਂ ਮੰਗਾਂ ਦੇ ਹੱਲ ਤੱਕ ਪਹੁੰਚ ਸਕੀਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਿੱਤਾ ਜਾਵੇ।

‘ਕਿਸਾਨਾਂ ‘ਤੇ ਅੱਥਰੂ ਗੈਸ ਦੀ ਵਰਤੋਂ’

ਇਸ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸੁਰੱਖਿਆ ਬਲਾਂ ਨੂੰ ਕਿਸਾਨਾਂ ‘ਤੇ ਅੱਥਰੂ ਗੈਸ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਅਸੀਂ ਸਰਕਾਰ ਨਾਲ ਗੱਲਬਾਤ ਦੇ ਹੱਕ ਵਿੱਚ ਹਾਂ। ਜੇਕਰ ਸਰਕਾਰ ਸਾਡੇ ਮਸਲੇ ਗੱਲਬਾਤ ਰਾਹੀਂ ਹੱਲ ਕਰਨ ਲਈ ਵਚਨਬੱਧ ਹੈ ਤਾਂ ਅਸੀਂ ਵੀ ਤਿਆਰ ਹਾਂ। ਵਰਣਨਯੋਗ ਹੈ ਕਿ ਕਿਸਾਨ ਅੰਦੋਲਨ ਦੇ ਦੂਜੇ ਦਿਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਸਰਹੱਦ ਨੇੜੇ ਟ੍ਰੈਫਿਕ ਜਾਮ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments