Saturday, April 13, 2024
No menu items!
HomeChandigarhFarmers Protest: ਪੰਜਾਬ ਭਰ 'ਚ ਮੋਦੀ ਖਿਲਾਫ਼ ਵਿਸ਼ਾਲ ਰੋਸ ਮਾਰਚ ਕਰਨਗੇ ਕਿਸਾਨ!...

Farmers Protest: ਪੰਜਾਬ ਭਰ ‘ਚ ਮੋਦੀ ਖਿਲਾਫ਼ ਵਿਸ਼ਾਲ ਰੋਸ ਮਾਰਚ ਕਰਨਗੇ ਕਿਸਾਨ! ਤਿੰਨ ਸ਼ੰਘਰਸ਼ਸੀਲ ਜਥੇਬੰਦੀਆਂ ਦਾ ਵੱਡਾ ਐਲਾਨ

 

Farmers Protest: ਭਖਦੇ ਕਿਸਾਨੀ ਮਸਲਿਆਂ ਲਈ ਕਿਸਾਨਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਖੋਹਣ ਵਿਰੁੱਧ 5 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਹੋਣਗੇ

ਦਲਜੀਤ ਕੌਰ, ਚੰਡੀਗੜ੍ਹ:

Farmers Protest: ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਤਿੰਨਾਂ ਜਥੇਬੰਦੀਆਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਮੁੱਕਰਨ ਅਤੇ ਇਸ ਖਾਤਰ ਦਿੱਲੀ ਜਾ ਰਹੇ ਕਿਸਾਨਾਂ ਦੇ ਜਨਤਕ ਸੰਘਰਸ਼ ਦੇ ਸੰਵਿਧਾਨਕ ਜਮਹੂਰੀ ਹੱਕ ਦਾ ਘਾਣ ਕਰਨ ਵਾਲ਼ੀ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਜਨਤਕ ਉਭਾਰ ਪੈਦਾ ਕਰਨ ਲਈ 5 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੇ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਅੱਜ ਇੱਥੇ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀਆਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਅਤੇ ਡਾ: ਦਰਸ਼ਨਪਾਲ ਨੇ ਦੱਸਿਆ ਕਿ ਬੀਤੇ ਦਿਨ ਇਸ ਸੰਬੰਧੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਹੀ ਇਹ ਫੈਸਲਾ ਕੀਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਿਸ਼ਾਲ ਰੋਸ ਐਕਸ਼ਨ ਦੀਆਂ ਮੁੱਖ ਮੰਗਾਂ ਵਿਚ ਦਸੰਬਰ ’21 ਦੇ ਲਿਖਤੀ ਸਰਕਾਰੀ ਵਾਅਦੇ ਵਾਲੀਆਂ ਮੰਗਾਂ ਜਿਵੇਂ ਸਭ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਸਮੂਹ ਲਟਕਦੀਆਂ ਮੰਗਾਂ ਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ।

ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਦਿੱਲੀ ਘੋਲ਼ ਅਤੇ ਮੌਜੂਦਾ ਦੋਨਾਂ ਬਾਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਸ਼ਾਮਲ ਹਨ।

ਕਿਸਾਨ ਆਗੂਆਂ ਵੱਲੋਂ ਇਨ੍ਹਾਂ ਮੰਗਾਂ ਦੀ ਪੂਰਤੀ ਦਾ ਟੀਚਾ ਹਾਸਲ ਕਰਨ ਲਈ ਜੇਤੂ ਦਿੱਲੀ ਘੋਲ਼ ਤੋਂ ਪਹਿਲਾਂ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋ ਘੱਟ ਪ੍ਰੋਗਰਾਮ ‘ਤੇ ਇੱਕਜੁਟਤਾ ਅਤੇ ਵਿਸ਼ਾਲ ਲਾਮਬੰਦੀਆਂ ਵਾਲ਼ਾ ਮਹੌਲ ਸਿਰਜਣ ਲਈ 5 ਮਾਰਚ ਦੇ ਇਨ੍ਹਾਂ ਰੋਸ ਮਾਰਚਾਂ ਵਿੱਚ ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਗਈ ਹੈ।

ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਵੀ ਇਨ੍ਹਾਂ ਰੋਸ ਮਾਰਚਾਂ ਵਿੱਚ ਪਰਵਾਰਾਂ ਸਮੇਤ ਵਹੀਰਾਂ ਘੱਤ ਕੇ ਪੁੱਜਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments