Friday, April 19, 2024
No menu items!
HomeChandigarhFarmers Protest: ਕਿਸਾਨ ਅੰਦੋਲਨ ਸੁਪਰੀਮ ਕੋਰਟ ਪਹੁੰਚਿਆ, ਜਨਹਿਤ ਪਟੀਸ਼ਨ ਦਾਇਰ

Farmers Protest: ਕਿਸਾਨ ਅੰਦੋਲਨ ਸੁਪਰੀਮ ਕੋਰਟ ਪਹੁੰਚਿਆ, ਜਨਹਿਤ ਪਟੀਸ਼ਨ ਦਾਇਰ

 

Farmers Protest: ਪਟੀਸ਼ਨ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅਦਾਲਤ ਨੂੰ ਦਖ਼ਲ ਦੇਣ ਦੀ ਅਪੀਲ 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Farmers Protest: ਕਿਸਾਨ ਅੰਦੋਲਨ ਹੁਣ ਸੜਕਾਂ ਤੋਂ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪੇਸ਼ ਕੀਤੀ ਪਟੀਸ਼ਨ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅਦਾਲਤ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਇਸ ਪਟੀਸ਼ਨ ਵਿੱਚ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ’ਤੇ ਪੁਲੀਸ ਵੱਲੋਂ ਕੀਤੀ ਗਈ ਤਾਕਤ ਦੀ ਵਰਤੋਂ ਦਾ ਵਿਰੋਧ ਕੀਤਾ ਗਿਆ ਹੈ। ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ ਗਈ ਹੈ।

ਇਸ ਦੇ ਨਾਲ ਹੀ ਪੁਲਿਸ ਕਾਰਵਾਈ ਵਿੱਚ ਹੁਣ ਤੱਕ ਸ਼ਹੀਦ ਹੋਏ ਸਾਰੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕਿਸਾਨ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਸਨ।

ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਕਿਸਾਨਾਂ ‘ਤੇ ਰਬੜ ਦੀਆਂ ਗੋਲੀਆਂ ਚਲਾਈਆਂ। ਜਾਣਕਾਰੀ ਮੁਤਾਬਕ ਇਹ ਪਟੀਸ਼ਨ ਸਮਾਜ ਸੇਵੀ ਅਤੇ ਸਿੱਖ ਚੈਂਬਰ ਆਫ ਕਾਮਰਸ ਦੇ ਮੈਨੇਜਿੰਗ ਡਾਇਰੈਕਟਰ ਐਗਨੋਸਟੋਸ ਥੀਓਸ ਨੇ ਦਾਇਰ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments