Tuesday, March 5, 2024
No menu items!
HomeNationalFarmers Protest: ਕਈ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੋਂ ਪੁਲਿਸ ਨੇ ਲਿਆ ਹਿਰਾਸਤ...

Farmers Protest: ਕਈ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੋਂ ਪੁਲਿਸ ਨੇ ਲਿਆ ਹਿਰਾਸਤ ‘ਚ, ਵੇਖੋ ਵੀਡੀਓ

 

Farmers Protest: ਸ਼ੰਭੂ ਬਾਰਡਰ ਕਰਾਸ ਕਰਨ ਦੀ ਕੋਸਿਸ਼ ਕਰ ਰਹੇ ਹਨ ਕਿਸਾਨ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Farmers Protest: ਬੇਸ਼ੱਕ ਇਕ ਪਾਸੇ ਜਿਥੇ ਕਿਸਾਨ ਦਿੱਲੀ ਚੱਲੋ ਨਾਅਰੇ ਹੇਠ ਸ਼ੰਭੂ ਬਾਰਡਰ ਕਰਾਸ ਕਰਨ ਦੀ ਕੋਸਿਸ਼ ਕਰ ਰਹੇ ਹਨ, ਉਥੇ ਹੀ ਹਰਿਆਣਾ ਪੁਲਿਸ ਵਲੋਂ ਕੀਤੇ ਗਏ ਸਖ਼ਤ ਪ੍ਰਬੰਧ ਕਿਸਾਨਾਂ ਨੂੰ ਬਾਰਡਰਾਂ ਤੇ ਹੀ ਰੁਕਣ ਲਈ ਮਜ਼ਬੂਰ ਕਰ ਰਹੇ ਹਨ। ਜਾਣਕਾਰੀ ਮੁਤਾਬਿਕ, ਹੁਣ ਤੱਕ ਕਈ ਕਿਸਾਨਾਂ ਨੂੰ ਪੁਲਿਸ ਦੇ ਵਲੋਂ ਸ਼ੰਭੂ ਬਾਰਡਰ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਦੱਸ ਦਈਏ ਕਿ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨਾਂ ਦਾ ਜੋ ਐਲਾਨ ਕੀਤਾ ਹੋਇਆ ਹੈ, ਉਸਦੇ ਤਹਿਤ ਅੱਜ ਦਿੱਲੀ ਵੱਲ ਨੂੰ ਕੂਚ ਕੀਤੀ ਜਾ ਰਹੀ ਹੈ।

ਪੰਜਾਬ-ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ‘ਤੇ ਹਨ। 2020-2021 ਦੇ ਧਰਨੇ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਉਤਰੇ ਹਨ। ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਸੂਬਿਆਂ ਦੀਆਂ ਸਰਹੱਦਾਂ ‘ਤੇ ਜਵਾਨਾਂ ਵੱਲੋਂ ਸਖ਼ਤ ਪਹਿਰਾ ਲਾਇਆ ਹੋਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments