Tuesday, April 23, 2024
No menu items!
HomeChandigarhFarmers Protest: ਖਨੌਰੀ ਸਰਹੱਦ ’ਤੇ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਕਾਰਨ ਮੌਤ,...

Farmers Protest: ਖਨੌਰੀ ਸਰਹੱਦ ’ਤੇ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਕਾਰਨ ਮੌਤ, ਹਰਿਆਣਾ ਪੁਲਿਸ ਨੇ ਕਿਹਾ- ਅਫਵਾਹਾਂ ਨਾ ਫੈਲਾਓ

 

Farmers Protest: ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਨਹੀਂ ਹੋਇਆ, ਘਟਨਾ ਅਫ਼ਵਾਹ ਕਰਾਰ- ਹਰਿਆਣਾ ਪੁਲਿਸ

ਪੰਜਾਬ ਨੈੱਟਵਰਕ, ਚੰਡੀਗੜ੍ਹ-

Farmers Protest: ਖਨੌਰੀ ਸਰਹੱਦ ’ਤੇ ਇੱਕ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਦੇ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 23 ਸਾਲਾ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਵੱਲੋ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ-Rain Alert: ਮੌਸਮ ਵਿਭਾਗ ਵਲੋਂ ਪੰਜਾਬ ‘ਚ 22 ਫਰਵਰੀ ਤੱਕ ਪਵੇਗਾ ਭਾਰੀ ਮੀਂਹ, ਗੜੇਮਾਰੀ ਦੀ ਚੇਤਾਵਨੀ

ਮ੍ਰਿਤਕ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰਖਵਾਇਆ ਗਿਆ ਹੈ। ਕਿਸਾਨ ਆਗੂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੋਸ਼ ਲਾਇਆ ਕਿ ਪੁਲਿਸ ਦੀ ਗੋਲੀ ਦੇ ਨਾਲ ਹੀ ਨੌਜਵਾਨ ਕਿਸਾਨ ਦੀ ਮੌਤ ਹੋਈ ਹੈ।

ਇਸ ਘਟਨਾ ਤੇ ਪੰਜਾਬ ਸਰਕਾਰ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਘਟਨਾ ਦੀ ਜਿਥੇ ਨਿੰਦਾ ਕੀਤੀ, ਉਥੇ ਹੀ ਕਿਹਾ ਕਿ, ਇਹ ਸ਼ਰੇਆਮ ਅੱਤਿਆਚਾਰ ਹੈ।

ਜੌੜਾਮਾਜਰਾ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ, ਨਿਹੱਥੇ ਕਿਸਾਨਾਂ ਤੇ ਗੋਲੀਆਂ ਚਲਾਉਣਾ ਬਹੁਤ ਹੀ ਘਟੀਆ ਕੰਮ ਹੈ। ਜੌੜਾਮਾਜਰਾ ਦੇ ਆਪ ਦੇ ਬੁਲਾਰਿਆਂ ਨੇ ਕਿਹਾ ਕਿ, ਆਮ ਆਦਮੀ ਪਾਰਟੀ ਇਸ ਤਰ੍ਹਾ ਦੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ-Punjab News: ਕਿਸਾਨਾਂ ਨੇ ਪੰਜਾਬ ਭਰ ‘ਚ ਕਰਵਾਏ 37 ਟੋਲ ਪਲਾਜ਼ੇ ਫਰੀ! ਭਾਜਪਾ ਲੀਡਰਾਂ ਦੇ ਘਰਾਂ ਅੱਗੇ ਮੋਰਚੇ ਜਾਰੀ

ਕਿਸਾਨ ਦੀ ਮੌਤ ਨੂੰ ਅਫਵਾਹ ਕਰਾਰ- ਹਰਿਆਣਾ ਪੁਲਿਸ

ਦੂਜੇ ਪਾਸੇ, ਹਰਿਆਣਾ ਪੁਲਿਸ ਨੇ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ‘ਤੇ ਦੋ ਕਿਸਾਨਾਂ ਦੀ ਮੌਤ ਨੂੰ ਅਫਵਾਹ ਕਰਾਰ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਦੋ ਪੁਲਸ ਕਰਮਚਾਰੀ ਅਤੇ ਇਕ ਪ੍ਰਦਰਸ਼ਨਕਾਰੀ ਜ਼ਖਮੀ ਹੋਏ ਹਨ।

ਜੀਂਦ ਦੇ ਐਸਪੀ ਸੁਮਿਤ ਕੁਮਾਰ ਨੇ ਦੱਸਿਆ ਕਿ ਫਿਲਹਾਲ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ। ਇੱਕ ਕਿਸਾਨ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਕਈ ਕਿਸਾਨਾਂ ਨੇ ਪੁਲਿਸ ‘ਤੇ ਤਲਵਾਰਾਂ ਅਤੇ ਡਾਂਗਾਂ ਨਾਲ ਹਮਲਾ ਵੀ ਕੀਤਾ ਹੈ। ਹੁਣ ਤੱਕ ਕਰੀਬ 10 ਪੁਲਿਸ ਵਾਲੇ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments