Monday, May 20, 2024
No menu items!
HomeEducationਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖ਼ਲਾ ਮੁਹਿੰਮ ਦੀ ਰਸਮੀ ਸ਼ੁਰੂਆਤ, DC ਆਦਿੱਤਿਆ...

ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖ਼ਲਾ ਮੁਹਿੰਮ ਦੀ ਰਸਮੀ ਸ਼ੁਰੂਆਤ, DC ਆਦਿੱਤਿਆ ਉੱਪਲ ਵੱਲੋਂ ਦਾਖ਼ਲਾ ਮੁਹਿੰਮ ਪ੍ਰਚਾਰ ਵੈਨ ਹਰੀ ਝੰਡੀ ਦੇ ਕੇ ਰਵਾਨਾ

 

ਦਾਖ਼ਲਾ ਮੁਹਿੰਮ ਪ੍ਰਚਾਰ ਵੈਨ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਪੰਜਾਬ ਨੈੱਟਵਰਕ, ਪਠਾਨਕੋਟ

ਸਰਕਾਰੀ ਸਕੂਲਾਂ ਅੰਦਰ ਤਜ਼ਰਬੇਕਾਰ ਅਤੇ ਮਿਹਨਤੀ ਅਧਿਆਪਕ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੀ ਸਕੂਲਾਂ ਦੇ ਸੁੰਦਰੀਕਰਨ ਅਤੇ ਸਕੂਲਾਂ ਨੂੰ ਡਿਜ਼ੀਟਲ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ, ਸਰਕਾਰ ਵੱਲੋਂ ਬੱਚਿਆਂ ਨੂੰ ਮੁਫ਼ਤ ਵਰਦੀਆਂ, ਕਿਤਾਬਾਂ ਤੇ ਯੋਗ ਬੱਚਿਆਂ ਨੂੰ ਵਜ਼ੀਫੇ ਦੇਣ ਦੇ ਨਾਲ ਨਾਲ ਈਕੰਟੈਂਟ, ਪ੍ਰੋਜੈਕਟਰ, ਐਲਈਡੀ, ਕੰਪਿਊਟਰ ਤੇ ਵੱਖ ਵੱਖ ਮਾਧਿਅਮ ਰਾਹੀਂ ਸਿੱਖਿਆ ਦੇਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਲਈ ਮਾਪੇ ਆਪਣੇ ਬੱਚਿਆਂ ਦਾ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾ ਕੇ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ। ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਹੁਣ ਬਦਲ ਚੁੱਕੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ (ਆਈ.ਏ.ਐਸ.) ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ‘ਚ ਨਰਸਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆ ਨੂੰ ਭਰਵਾਂ ਹੁੰਗਾਰਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਅਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਰਾਜੇਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਦਾਖ਼ਲਾ ਮੁਹਿੰਮ ਪ੍ਰਚਾਰ ਵੈਨ ਨੂੰ ਸਰਕਾਰੀ ਹਾਈ ਸਕੂਲ ਸ਼ਾਹਪੁਰ ਕੰਢੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਰਿਬਨ ਕੱਟ ਕੇ ਜ਼ਿਲ੍ਹਾ ਪਠਾਨਕੋਟ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖ਼ਲਾ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ (ਆਈ.ਏ.ਐਸ.) ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਅੰਦਰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਵਿਭਾਗ ਦਾ ਉਦੇਸ਼ ਹੈ ਕਿ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਪ੍ਰਾਪਤ ਕਰ ਕੇ ਆਪਣਾ ਭਵਿੱਖ ਸੁਨਹਿਰੀ ਬਣਾ ਸਕਣ। ਉਨ੍ਹਾਂ ਮਾਪਿਆਂ ਅਤੇ ਇਲਾਕਾ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।

ਦਾਖ਼ਲਾ ਮੁਹਿੰਮ ਪ੍ਰਚਾਰ ਵੈਨ ਵੱਲੋਂ ਸਰਕਾਰੀ ਸਕੂਲ ਸ਼ਾਹਪੁਰ ਕੰਢੀ ਤੋਂ ਸ਼ੁਰੂ ਹੋ ਕੇ ਧਾਰ ਕਲਾਂ , ਬਧਾਨੀ, ਜੰਡਵਾਲ, ਸਿਆਲੀ ਕੁੱਲੀਆਂ, ਮਲਕਪੁਰ, ਸੁਜਾਨਪੁਰ ਅਤੇ ਮਾਧੋਪੁਰ ਅਧੀਨ ਪੈਂਦੇ ਪਿੰਡਾਂ ਵਿੱਚ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਗਿਣਾ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵੱਖ ਵੱਖ ਸਕੂਲਾਂ ਵੱਲੋਂ ਬੈਂਡ ਬਾਜੇ ਨਾਲ ਪ੍ਰਚਾਰ ਵੈਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬੀਪੀਈਓ ਕੁਲਦੀਪ ਸਿੰਘ, ਹੈਡ ਮਿਸਟ੍ਰੇਸ ਰੇਣੂ ਬਾਲਾ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਵਨੀਤ ਮਹਾਜਨ, ਬਲਕਾਰ ਅੱਤਰੀ ਸਮੇਤ ਵੱਖ ਵੱਖ ਅਧਿਆਪਕ ਅਤੇ ਸਕੂਲ ਮੁਖੀ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments