Saturday, April 13, 2024
No menu items!
HomePunjabਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਭਾਰਤ ਬੰਦ ਦੀ ਭਰਵੀਂ ਹਮਾਇਤ! ਪੰਜਾਬ ਦੇ 15...

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਭਾਰਤ ਬੰਦ ਦੀ ਭਰਵੀਂ ਹਮਾਇਤ! ਪੰਜਾਬ ਦੇ 15 ਜ਼ਿਲ੍ਹਿਆਂ ‘ਚੋਂ ਅਧਿਆਪਕ ਆਗੂਆਂ ਨੇ ਹੜਤਾਲ ਕਰਕੇ ਰੋਸ ਧਰਨਿਆਂ ‘ਚ ਕੀਤੀ ਸ਼ਮੂਲੀਅਤ

 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਭਾਰਤ ਬੰਦ ਦੀ ਭਰਵੀਂ ਹਮਾਇਤ! ਪੰਜਾਬ ਦੇ 15 ਜ਼ਿਲ੍ਹਿਆਂ ‘ਚੋਂ ਅਧਿਆਪਕ ਆਗੂਆਂ ਨੇ ਹੜਤਾਲ ਕਰਕੇ ਰੋਸ ਧਰਨਿਆਂ ‘ਚ ਕੀਤੀ ਸ਼ਮੂਲੀਅਤ

ਦਲਜੀਤ ਕੌਰ, ਚੰਡੀਗੜ੍ਹ 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਹੜਤਾਲ ਅਤੇ ਭਾਰਤ ਬੰਦ ਦੇ ਸੱਦੇ ਦੌਰਾਨ ਵੱਡੀ ਗਿਣਤੀ ਵਿੱਚ ਹੜਤਾਲ ਵਿੱਚ ਹਿੱਸਾ ਲਿਆਂ ਅਤੇ ਵੱਖ- ਵੱਖ ਥਾਵਾਂ ਤੇ ਧਰਨੇ ਮੁਜ਼ਾਹਰਿਆਂ ਵਿਚ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਬਲਬੀਰ ਲੌਂਗੋਵਾਲ ਨੇ ਦੱਸਿਆ ਭਾਰਤ ਬੰਦ ਦਾ ਅਸਰ ਵਿਆਪਕ ਪੱਧਰ ਤੇ ਦੇਖਣ ਨੂੰ ਮਿਲਿਆ।

ਸੜਕਾਂ ਤੇ ਟਰਾਂਸਪੋਰਟ ਨਹੀਂ ਚੱਲੀ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਜ਼ਾਰ ਵੀ ਲੱਗਭਗ ਬੰਦ ਰਹੇ। ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਅਤੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਸਿੱਖਿਆ ਸਿਹਤ ਟਰਾਂਸਪੋਰਟ ਅਤੇ ਜਨਤਕ ਖੇਤਰ ਦੇ ਅਦਾਰਿਆਂ ਦਾ ਤੇਜ਼ੀ ਨਾਲ ਨਿੱਜੀਕਰਨ ਕੀਤਾ ਜਾ ਰਿਹਾ ਹੈ।

ਅਪ੍ਰੈਲ 2004ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੋਂ ਪੈਨਸ਼ਨ ਦਾ ਹੱਕ ਖੋਹਿਆ ਜਾ ਚੁੱਕਿਆ ਹੈ, ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਮਜ਼ਦੂਰ ਜਮਾਤ ਦੇ ਅੱਠ ਘੰਟੇ ਕੰਮ ਦੀ ਥਾਂ ਬਾਰਾਂ ਘੰਟੇ ਦਿਹਾੜੀ ਕੀਤੀ ਗਈ ਹੈ। ਫੈਕਟਰੀ ਕਾਮਿਆਂ ਦੇ ਜੱਥੇਬੰਦ ਹੋਣ ਦੇ ਬੁਨਿਆਦੀ ਅਧਿਕਾਰ ਨੂੰ ਖੋਹਿਆ ਜਾ ਰਿਹਾ ਹੈ। ਹਰਿਆਣੇ ਦੇ ਬਾਰਡਰਾਂ ਤੇ ਕਿਸਾਨਾਂ ਉੱਤੇ ਤਸ਼ੱਦਦ ਕੀਤਾ ਗਿਆ ਹੈ।

ਮਨਰੇਗਾ ਮਜ਼ਦੂਰਾਂ ਨੂੰ, ਲੋੜ ਅਨੁਸਾਰ ਕੰਮ ਨਹੀਂ ਮਿਲ ਰਿਹਾ। ਆਂਗਣਵਾੜੀ ਵਰਕਰਾਂ ਆਸ਼ਾ ਵਰਕਰਾਂ ਨੂੰ ਨਿਗੂਣਾ ਮਿਹਨਤਾਨਾਂ ਦਿਤਾ ਜਾ ਰਿਹਾ ਹੈ। ਕੇਂਦਰ ਅਤੇ ਸੂਬਾਈ ਸਰਕਾਰਾਂ ਵੱਲੋਂ ਹਜ਼ਾਰਾਂ ਦੀ ਤਦਾਦ ਵਿੱਚ ਅਸਾਮੀਆਂ ਖਾਲੀ ਰੱਖ ਕੇ,ਵੱਖ ਵੱਖ ਵਿਭਾਗਾਂ ਦੀ ਅਕਾਰ ਘਟਾਈ ਕਰਕੇ ਬੇਰੁਜ਼ਗਾਰ ਨੌਜਵਾਨਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਸੂਬਾ ਵਿੱਤ ਸਕੱਤਰ ਜਸਵਿੰਦਰ ਗੋਨਿਆਣਾ ਕਰਨੈਲ ਸਿੰਘ ਚਿੱਟੀ ਅਤੇ ਰੇਸ਼ਮ ਬਠਿੰਡਾ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਮਹਿੰਗਾਈ, ਬੇਰੁਜ਼ਗਾਰੀ ਛੜੱਪੇ ਮਾਰ ਕੇ ਵਧੀ ਹੈ।

ਕਬਾਇਲੀਆਂ, ਘੱਟਗਿਣਤੀਆਂ ਅਤੇ ਦਲਿਤਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਹਥਿਆਈਆਂ ਜਾ ਰਹੀਆਂ ਹਨ। ਇਸ ਵਰਤਾਰੇ ਦੇ ਖਿਲਾਫ ਲੋਕ ਰੋਹ ਪੈਦਾ ਹੋਣਾ ਲਾਜ਼ਮੀ ਅਤੇ ਕੁਦਰਤੀ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਮੁਕਤਸਰ, ਬਠਿੰਡਾ, ਮਾਨਸਾ, ਮੋਗਾ, ਸੰਗਰੂਰ, ਫਰੀਦਕੋਟ, ਫ਼ਿਰੋਜ਼ਪੁਰ, ਲੁਧਿਆਣਾ, ਗੁਰਦਾਸਪੁਰ, ਪਠਾਨਕੋਟ, ਪਟਿਆਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਕਪੂਰਥਲਾ, ਜਲੰਧਰ, ਸਮੇਤ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਹਾਜ਼ਰ ਹੋਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments