Saturday, April 13, 2024
No menu items!
HomePunjabਘੋਰ ਕਲਯੁੱਗ! ਪੰਜਾਬ 'ਚ ਪਿਓ ਨੂੰ ਪੁੱਤ ਨੇ ਮਾਰੀ ਗੋਲੀ

ਘੋਰ ਕਲਯੁੱਗ! ਪੰਜਾਬ ‘ਚ ਪਿਓ ਨੂੰ ਪੁੱਤ ਨੇ ਮਾਰੀ ਗੋਲੀ

 

ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ-ਇੰਸਪੈਕਟਰ ਗੁਰਪ੍ਰੀਤ ਸਿੰਘ

ਪੰਜਾਬ ਨੈੱਟਵਰਕ, ਫਿਰੋਜ਼ਪੁਰ-

ਪੰਜਾਬ ਦੇ ਸਰਹੱਦੀ ਸ਼ਹਿਰ ਫਿਰੋਜ਼ਪੁਰ ਦੇ ਪਿੰਡ ਰੰਗਾ ਟਿੱਬੀ ਵਿਖੇ ਕੰਧ ਦੇ ਝਗੜੇ ਕਾਰਨ ਇੱਕ ਪੁੱਤ ਨੇ ਆਪਣੇ ਪਿਤਾ ਨੂੰ ਗੋਲ਼ੀ ਮਾਰ ਦਿੱਤੀ। ਜਾਣਕਾਰੀ ਮੁਤਾਬਿਕ ਪਿੰਡ ਰੰਗਾ ਟਿੱਬੀ ਵਾਸੀ ਮੁਖਤਿਆਰ ਸਿੰਘ ਪੁੱਤਰ ਮਹਿੰਦਰ ਸਿੰਘ ਦਾ ਆਪਣੇ ਪੁੱਤਰ ਸੁਰਜੀਤ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਇਸ ਝਗੜੇ ਦੌਰਾਨ ਸੁਰਜੀਤ ਸਿੰਘ ਵੱਲੋਂ ਆਪਣੇ ਪਿਤਾ ਮੁਖਤਿਆਰ ਸਿੰਘ ਉੱਪਰ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਨਾਲ ਮੁਖਤਿਆਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ।

ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਮਨਜੀਤ ਸਿੰਘ ਨੇ ਦੱਸਿਆ, ਕਿ ਘਰ ਦੀ ਕੰਧ ਨੂੰ ਲੈ ਕੇ ਉਸ ਦੇ ਪਿਤਾ ਦਾ ਉਸਦੇ ਭਰਾ ਦੇ ਨਾਲ ਝਗੜਾ ਹੋ ਗਿਆ ਸੀ ਅਤੇ ਉਸ ਦੇ ਭਰਾ ਵੱਲੋਂ ਉਸ ਦੇ ਪਿਤਾ ਮੁਖਤਿਆਰ ਸਿੰਘ ’ਤੇ ਗੋਲੀ ਚਲਾ ਦਿੱਤੀ ਗਈ।

ਉਸ ਦੇ ਪਿਤਾ ਮੁਖਤਿਆਰ ਸਿੰਘ ਦੇ ਦੋ ਗੋਲੀਆਂ ਲੱਗੀਆਂ ਹਨ ਅਤੇ ਫਰੀਦਕੋਟ ਵਿਖੇ ਜੇਰੇ ਇਲਾਜ ਹੈ। ਥਾਣਾ ਮਖੂ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਪੁਲਿਸ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। PJ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments