Saturday, April 20, 2024
No menu items!
HomeEducationGood News: ਭਗਵੰਤ ਮਾਨ ਦਾ ਕੰਡੀ ਖੇਤਰ ਦੇ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ,...

Good News: ਭਗਵੰਤ ਮਾਨ ਦਾ ਕੰਡੀ ਖੇਤਰ ਦੇ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ, ਖੋਲ੍ਹਿਆ ਨਵਾਂ ਸਰਕਾਰੀ ਕਾਲਜ

 

Good News: ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਲੋਕਾਂ ਦੇ ਜੀਵਨ ਨੂੰ ਬਦਲਣਾ ਇਸ ਕਦਮ ਦਾ ਉਦੇਸ਼- ਭਗਵੰਤ ਮਾਨ

ਪੰਜਾਬ ਨੈੱਟਵਰਕ, ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ)

Good News: ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ, ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ।

ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀ ਬੀ.ਐਸ.ਸੀ. ਐਗਰੀਕਲਚਰ ਦੇ ਚਾਰ ਸਾਲਾ ਡਿਗਰੀ ਕੋਰਸ ਵਿੱਚ ਦਾਖਲਾ ਲੈ ਸਕਣਗੇ ਅਤੇ ਹਰ ਸਾਲ ਇਸ ਡਿਗਰੀ ਕੋਰਸ ਵਿੱਚ 120 ਵਿਦਿਆਰਥੀ ਦਾਖਲਾ ਲੈ ਸਕਦੇ ਹਨ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲਜ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚੋਂ 35 ਕਰੋੜ ਰੁਪਏ ਕੈਂਪਸ ਵਿੱਚ ਇਮਾਰਤਾਂ ਦੀ ਉਸਾਰੀ ਲਈ ਅਤੇ ਬਾਕੀ ਦੀ ਰਾਸ਼ੀ ਆਉਣ ਵਾਲੇ ਪੰਜ ਸਾਲਾਂ ਲਈ ਤਨਖਾਹਾਂ ਦੇਣ ਵਾਸਤੇ ਵਰਤੀ ਜਾਵੇਗੀ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕੁਦਰਤੀ ਸੋਮਿਆਂ ਦੀ ਭਰਮਾਰ ਵਾਲੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਵਾਸਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

 

RELATED ARTICLES
- Advertisment -

Most Popular

Recent Comments