Thursday, May 16, 2024
No menu items!
HomeChandigarhGood News: ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਲਈ 6ਵੇਂ ਪੇ ਕਮਿਸ਼ਨ ਦੀ ਰਿਪੋਰਟ...

Good News: ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਲਈ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਲਈ ਹੁਕਮ ਜਾਰੀ, ਪਰ…

 

ਪੰਜਾਬ ਨੈੱਟਵਰਕ, ਮੋਹਾਲੀ

ਪੰਜਾਬ ਸਰਕਾਰ ਦੇ ਵਲੋਂ ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਪੰਚਾਇਤੀ ਰਾਜ ਦੇ ਪੰਚਾਇਤ ਸੰਮਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਲਈ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਜਿਨ੍ਹਾਂ ਤਹਿਤ ਬਹੁਤ ਜਲਦ ਪੈਨਸ਼ਨਰਾਂ ਨੂੰ ਨਵੇਂ ਪੇ-ਕਮਿਸ਼ਨ ਦੀ ਰਿਪੋਰਟ ਅਨੁਸਾਰ ਪੈਨਸ਼ਨਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।

ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਵਲੋਂ ਇਸ ਹੁਕਮ ਨੂੰ ਜਾਰੀ ਕਰਾਉਣ ਲਈ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲਈ ਗਈ ਵਿਸ਼ੇਸ਼ ਦਿਲਚਸਪੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ- Weather Update: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ- ਪੜ੍ਹੋ ਪੂਰੀ ਖ਼ਬਰ

ਦੂਜੇ ਪਾਸੇ, ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਦਾ ਇੱਕ ਵਫਦ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ ਦੀ ਅਗਵਾਈ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਸਹਾਇਕ ਡਾਇਰੈਕਟਰ ਸ੍ਰੀਮਤੀ ਪ੍ਰਨੀਤ ਕੌਰ ਇੰਚਾਰਜ ਪੈਨਸ਼ਨਰਜ ਸੈੱਲ ਨੂੰ ਉਨ੍ਹਾਂ ਦੇ ਦਫਤਰ ਵਿੱਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਦੇ ਸਬੰਧ ਵਿੱਚ ਮਿਲਿਆ।

ਮੁਲਾਕਾਤ ਸਮੇਂ ਵਫਦ ਵੱਲੋਂ ਇੰਚਾਰਜ ਦਾ ਅਤੇ ਵਿਭਾਗੀ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਕਿ ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਪੰਚਾਇਤੀ ਰਾਜ ਦੇ ਪੰਚਾਇਤ ਸੰਮਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਲਈ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਪੱਤਰ ਨੂੰ ਜਾਰੀ ਕਰਾਉਣ ਲਈ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲਈ ਗਈ ਵਿਸ਼ੇਸ਼ ਦਿਲਚਸਪੀ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

ਵਫਦ ਵੱਲੋਂ ਇੰਚਾਰਜ ਨੂੰ ਇਸ ਪੱਤਰ ਤੇ ਅਮਲ ਕਰਨ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤੇ ਅਗਲੇਰੀ ਕਾਰਵਾਈ ਕਰਨ ਲਈ ਸਮਾਂ ਲੱਗ ਜਾਣਾ ਹੈ। ਉਨ੍ਹਾਂ ਵਫਦ ਨੂੰ ਭਰੋਸਾ ਦਿਵਾਇਆ ਕਿ ਜਿੰਨੀ ਛੇਤੀ ਸੰਭਵ ਹੋ ਸਕਿਆ ਪੈਨਸ਼ਨਰਾਂ ਨੂੰ ਨਵੇਂ ਪੇ-ਕਮਿਸ਼ਨ ਦੀ ਰਿਪੋਰਟ ਅਨੁਸਾਰ ਪੈਨਸ਼ਨਾ ਦੇਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਪੈਨਸ਼ਨਰਾਂ ਵੱਲੋਂ ਦੂਜੀਆਂ ਮੰਗਾਂ ਮਨਵਾਉਣ ਲਈ ਧਰਨਾ ਲਾਉਣ ਦਾ ਐਲਾਨ

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਨੇ ਵਿਭਾਗੀ ਅਧਿਕਾਰੀਆ ਨੂੰ ਇਸ ਪੱਤਰ ਤੇ ਤੇਜੀ ਨਾਲ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਫੈਸਲਾ ਕੀਤਾ ਕਿ ਉਨ੍ਹਾਂ ਵੱਲੋਂ ਆਪਣੀਆਂ ਦੂਜੀਆਂ ਮੰਗਾਂ ਮਨਵਾਉਣ ਲਈ 6 ਫਰਵਰੀ ਨੂੰ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ। ਇਹ ਧਰਨੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਵਿਭਾਗੀ ਅਧਿਕਾਰੀਆਂ ਵੱਲੋਂ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਹੀਂ ਕੀਤਾ ਜਾਂਦਾ।

ਹੇਠਾਂ ਪੜ੍ਹੋ ਮੰਗਾਂ

  1. 65, 70 ਸਾਲਾ ਬੁਢਾਪਾ ਭੱਤਾ ਪੈਨਸ਼ਨ ਵਿੱਚ ਸ਼ਾਮਲ ਕਰਨਾ ਤੇ ਬਕਾਇਆ ਦੇਣਾ
  2. ਪੇ-ਗ੍ਰੇਡ ਦੇ ਬਕਾਏ ਜਾਰੀ ਕਰਨਾ ਤੇ ਪੈਨਸ਼ਨ ਨਾਲ ਲਾਉਣਾ
  3. ਬਾਕੀ ਰਹਿੰਦੀਆਂ ਪੈਨਸ਼ਨ ਦੇਣੀਆਂ।
  4. ਪੂਰੀ ਸਰਵਿਸ ਦੀ ਪੈਨਸ਼ਨ ਦੇਣ ਵਿੱਚ ਲਾਏ ਅੜਿੱਕਿਆਂ ਨੂੰ ਹਟਾਉਣਾ ਅਤੇ ਪਰਿਵਾਰਕ ਪੈਨਸ਼ਨਾ ਲਾਉਣਾ ਆਦਿ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments