Saturday, April 13, 2024
No menu items!
HomeChandigarhGood News: ਪੰਜਾਬ ਸਰਕਾਰ ਨੇ 18 ਸੁਪਰਵਾਈਜ਼ਰਾਂ ਨੂੰ ਬਤੌਰ CDPOs ਦਿੱਤੀ ਤਰੱਕੀ,...

Good News: ਪੰਜਾਬ ਸਰਕਾਰ ਨੇ 18 ਸੁਪਰਵਾਈਜ਼ਰਾਂ ਨੂੰ ਬਤੌਰ CDPOs ਦਿੱਤੀ ਤਰੱਕੀ, ਪੜ੍ਹੋ ਪੂਰੀ ਖ਼ਬਰ

 

Good News: ਭਗਵੰਤ ਮਾਨ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ- ਡਾ.ਬਲਜੀਤ ਕੌਰ 

ਪੰਜਾਬ ਨੈੱਟਵਰਕ, ਚੰਡੀਗੜ੍ਹ

Good News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।

ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments