Friday, April 19, 2024
No menu items!
HomeChandigarhGovernment Buses Strike: ਸਾਵਧਾਨ! ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,...

Government Buses Strike: ਸਾਵਧਾਨ! ਪੰਜਾਬ ‘ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਖ਼ਬਰ

 

Government Buses Strike: ਅੱਜ ਦੁਪਹਿਰ ਤੋਂ ਸਰਕਾਰੀ ਬੱਸਾਂ ਦੀ ਸਰਵਿਸ ਬੰਦ ਕੀਤੀ ਜਾਵੇਗੀ, ਚੱਕਾ ਜਾਮ ਕੀਤਾ ਜਾਵੇਗਾ- ਯੂਨੀਅਨ ਆਗੂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Government Buses Strike: ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਪੰਜਾਬ ਦੇ ਅੰਦਰ ਅੱਜ ਦੁਪਹਿਰੋਂ ਬਾਅਦ ਸਰਕਾਰੀ ਬੱਸਾਂ ਦੀ ਸਰਵਿਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਯੁਨੀਅਨ ਦੇ ਆਗੂਆਂ ਨੇ ਕਿਹਾ ਕਿ, ਜੇਕਰ ਸਰਕਾਰ ਤੇ ਮਨੇਜਮੈਂਟ ਨੇ ਮੰਗਾਂ ਦਾ ਹੱਲ ਜਲਦੀ ਨਾ ਕੀਤਾ‌ ਅਤੇ ਮਨੇਜਮੈਂਟ ਵੱਲੋਂ ਤੋੜ ਮਰੋੜ ਕੇ ਪੇਸ਼ ਕੀਤੀ ਗਈ ਮੰਗ ਨੂੰ ਸਹੀ ਨਾ ਕੀਤਾ ਗਿਆ ਤਾਂ ਆਉਣ ਵਾਲੀ ਅੱਜ ਦੁਪਹਿਰ ਤੋਂ ਸਰਕਾਰੀ ਬੱਸਾਂ ਦੀ ਸਰਵਿਸ ਬੰਦ ਕੀਤੀ ਜਾਵੇਗੀ, ਚੱਕਾ ਜਾਮ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ, 13 ਮਾਰਚ ਨੂੰ ਮੋਹਾਲੀ ਤੋਂ ਵਿਧਾਨ ਸਭਾ ਚੰਡੀਗੜ੍ਹ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ ਤੇ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਹੋਣ ਵਾਲੇ ਨੁਕਸਾਨ ਦੀ ਜ਼ਿਮੇਵਾਰੀ ਸਰਕਾਰ ਅਤੇ ਟਰਾਸਪੋਰਟ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਫਿਰੋਜ਼ਪੁਰ ਡਿੱਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਲਗਭਗ ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮ 10 -15 ਸਾਲ ਤੋਂ ਸੰਤਾਪ ਹੰਡਾ ਰਹੇ ਨੇ ਹੁਣ ਤੱਕ ਸਰਕਾਰਾਂ ਹਰ ਵਾਰੀ ਲਾਰੇ ਲਾ ਕੇ ਵੋਟਾਂ ਬਟੋਰ ਲੈਦੀਆ ਹਨ। ਪਰ ਪੰਜਾਬ ਦੇ ਨੋਜਵਾਨਾਂ ਦਾ ਸ਼ੋਸਣ ਲਗਾਤਾਰ ਹੋ ਰਿਹਾ ਹੈ।

ਪਿਛਲੇ ਸਮੇਂ ਦੀ ਲਗਭਗ ਇੱਕ ਸਾਲ ਦੀ ਤਨਖਾਹ ਦਾ 5% ਏਰੀਅਲ ਵੀ ਪੈਡਿੰਗ ਹੈ ਵਿਭਾਗ ਅਤੇ ਮਨੇਜਮੈਂਟ ਦਾ ਉਸ ਵੱਲ ਕੋਈ ਵੀ ਧਿਆਨ ਨਹੀਂ ਹੈ ਇੱਕ ਤਾਂ ਮੁਲਾਜ਼ਮਾਂ ਦੀਆਂ ਪਹਿਲਾਂ ਹੀ ਤਨਖਾਹ ਬਹੁਤ ਘੱਟ ਹਨ ਦੁਸਰੇ ਪਾਸੇ ਬਣਦੇ ਬਕਾਏ ਵੀ ਨਹੀਂ ਦਿੱਤੇ ਜਾ ਰਹੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments