Monday, April 22, 2024
No menu items!
HomePunjabਠੇਕਾ ਮੁਲਾਜ਼ਮਾਂ ਨੂੰ ਮੰਤਰੀ ਜੌੜਾਮਾਜਰਾ ਨੇ ਦਿੱਤੀਆਂ ਧਮਕੀਆਂ! ਭੜਕੇ ਕਾਮਿਆਂ ਨੇ ਸਾੜਿਆ...

ਠੇਕਾ ਮੁਲਾਜ਼ਮਾਂ ਨੂੰ ਮੰਤਰੀ ਜੌੜਾਮਾਜਰਾ ਨੇ ਦਿੱਤੀਆਂ ਧਮਕੀਆਂ! ਭੜਕੇ ਕਾਮਿਆਂ ਨੇ ਸਾੜਿਆ ਪੁਤਲਾ

 

ਠੇਕਾ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਦੀ ਥਾਂ ਮੰਗਾਂ ਮਸਲਿਆਂ ਦਾ ਹੱਲ ਕਰੇ ਸਰਕਾਰ: ਗੁਰਵਿੰਦਰ ਸਿੰਘ ਪੰਨੂ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ-

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਨੇ ਚੇਤਨ ਸਿੰਘ ਜੋੜਾ ਮਾਜਰਾ ਦਾ ਬਠਿੰਡੇ ਵਿਚ ਘਣੀਆ ਚੌਕ, ਲਹਿਰਾ ਮੁਹੱਬਤ ਥਰਮਲ ਪਲਾਂਟ, ਵੇਰਕਾ ਮਿਲਕ ਪਲਾਂਟ ਬਠਿੰਡਾ ਅੱਗੇ ਪੂਤਲੇ ਫੂਕੇ ਗਏ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਗੁਰਵਿੰਦਰ ਸਿੰਘ ਪੰਨੂ, ਹਰਜੀਤ ਸਿੰਘ, ਸੰਦੀਪ ਖਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆ ਦੋ ਸਾਲ ਦਾ ਸਮਾਂ ਹੋ ਚੁੱਕਾ ਹੈ।

ਇਸ ਸਮੇਂ ਦੌਰਾਨ 20 ਵਾਰ ਮੁੱਖ ਮੰਤਰੀ ਪੰਜਾਬ ਨਾਲ ਲਿਖਤੀ ਮੀਟਿੰਗਾਂ ਦਾ ਸਮਾਂ ਦੇ ਕੇ ਨਾ ਮੀਟਿੰਗ ਕੀਤੀ ਤੇ ਨਾ ਮੰਗਾਂ ਦਾ ਹੱਲ ਕਰਨ ਵਾਸਤੇ ਤਿਆਰ ਹੈ ਇਸ ਦੇ ਵਿਰੋਧ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਮੰਤਰੀਆਂ ਦਾ ਤੇ ਮੁੱਖ ਮੰਤਰੀ ਦਾ ਫੀਲਡ ਵਿਚ ਆਉਣ ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਫੈਸਲੇ ਨੂੰ ਪਟਿਆਲਾ ਜਿਲ੍ਹੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸੀ.ਐਚ.ਬੀ ਅਤੇ ਪੈਸਕੋ ਵਰਕਰ ਇਸ ਦਾ ਵਿਰੋਧ ਪ੍ਰਦਰਸ਼ਨ ਕਰ ਰਹੇ ਸੀ ਲੋਕਾਂ ਦੀ ਗੱਲ ਸੁਣਨ ਦੀ ਥਾਂ ਮੰਤਰੀ ਆਪਣੀ ਗੁੰਡਾਗਰਦੀ ਕਰਕੇ ਲੋਕਾਂ ਉੱਤੇ ਧੌਂਸ ਜਮੌਣ ਦਾ ਯਤਨ ਕੀਤਾ।

ਮੰਤਰੀ ਦਾ ਯਤਨ ਮੰਗਾਂ ਪ੍ਰਵਾਨ ਕਰਨ ਦੇ ਬਗੈਰ ਥਰੈਟ ਕਰਕੇ ਲੋਕਾਂ ਨੂੰ ਪਿਛੇ ਹਟਾਉਣ ਦਾ ਸੀ, ਜਿਸ ਨੂੰ ਲੋਕਾਂ ਨੇ ਚਨੌਤੀ ਦਿੱਤੀ ਅਸੀਂ ਉਨ੍ਹਾਂ ਦੇ ਸੰਘਰਸ਼ ਪ੍ਰੋਗਰਾਮ ਦੀ ਹਮਾਇਤ ਕਰਦੇ ਹਾਂ ਤੇ ਮੰਤਰੀ ਵਲੋਂ ਕੀਤੀ ਗੁੰਡਾਗਰਦੀ ਦੇ ਵਿਰੋਧ ਵਿੱਚ ਅੱਜ ਸਾਰੇ ਪੰਜਾਬ ਵਿੱਚ ਉਸ ਮੰਤਰੀ ਦੇ ਪੂਤਲੇ ਫੂਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਤੇ ਭਵਿੱਖ ਦੇ ਵਿਚ ਚੇਤਨ ਸਿੰਘ ਜੋੜਾ ਮਾਜਰਾ ਜਿਥੇ ਵੀ ਆਵੇਗਾ ਠੇਕਾ ਮੁਲਾਜ਼ਮ ਹਰ ਜਗ੍ਹਾ ਤੇ ਇਸ ਦਾ ਲਾਜ਼ਮੀ ਵਿਰੋਧ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments