Monday, May 20, 2024
No menu items!
HomeChandigarhGovt Jobs: ਪੰਜਾਬ ਸਰਕਾਰ ਵੱਲੋਂ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਕਰਨ ਦਾ...

Govt Jobs: ਪੰਜਾਬ ਸਰਕਾਰ ਵੱਲੋਂ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਕਰਨ ਦਾ ਫ਼ੈਸਲਾ

 

Govt Jobs: 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ- ਡਾ. ਬਲਜੀਤ ਕੌਰ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Govt Jobs: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਨਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿੱਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ-February 16 Strike: ਪੰਜਾਬ ਦੀਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਵੱਲੋਂ 16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕਾਂ ਦੇ ਮੋਰਚੇ ਦਾ ਗਠਨ

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments