Monday, May 20, 2024
No menu items!
HomeChandigarhGovt Jobs: ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਕੱਢੀਆਂ ਨੌਕਰੀਆਂ! ਪੜ੍ਹੋ ਯੋਗਤਾ ਤੇ...

Govt Jobs: ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਕੱਢੀਆਂ ਨੌਕਰੀਆਂ! ਪੜ੍ਹੋ ਯੋਗਤਾ ਤੇ ਅਪਲਾਈ ਕਰਨ ਦੀ ਆਖ਼ਰੀ ਮਿਤੀ

 

Govt Jobs: ਪੰਜਾਬ ਰਾਜ ਮਹਿਲਾ ਕਮਿਸ਼ਨ ‘ਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ, ਅਰਜੀਆਂ ਭਰਨ ਦੀ ਆਖਰੀ ਮਿਤੀ 5 ਫਰਵਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Govt Jobs: ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਫਰਵਰੀ ਤੱਕ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ ਯੋਗ ਹਨ।

ਅਸਾਮੀਆਂ ਦੀ ਗਿਣਤੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਅਰਜੀਆਂ ਭਰਨ ਦੀ ਆਖਰੀ ਮਿਤੀ 5 ਫਰਵਰੀ

ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments