Wednesday, April 24, 2024
No menu items!
HomePunjabGovt official arrested: ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਰਕਾਰੀ ਅਧਿਕਾਰੀ...

Govt official arrested: ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਰਕਾਰੀ ਅਧਿਕਾਰੀ ਗ੍ਰਿਫਤਾਰ

 

Govt official arrested: ਸਹਾਇਕ ਖਜ਼ਾਨਾ ਅਫਸਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

ਪੰਜਾਬ ਨੈੱਟਵਰਕ, ਚੰਡੀਗੜ੍ਹ

Govt official arrested: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments