Thursday, May 16, 2024
No menu items!
HomeChandigarhHail with Heavy Rain: ਪੰਜਾਬ 'ਚ ਭਾਰੀ ਮੀਂਹ ਦੇ ਨਾਲ ਗੜੇਮਾਰੀ! ਫਸਲਾਂ...

Hail with Heavy Rain: ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ! ਫਸਲਾਂ ਤਬਾਹ, ਠੰਡ ਵਧੀ

 

Hail with Heavy Rain: ਭਾਰੀ ਮੀਂਹ ਦੇ ਨਾਲ ਨਾਲ ਗੜੇਮਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Hail with Heavy Rain: ਪੰਜਾਬ ਦੇ ਅੰਦਰ ਭਾਰੀ ਮੀਂਹ ਦੇ ਨਾਲ ਗੜੇਮਾਰੀ ਹੋਣ ਦੀ ਸੂਚਨਾ ਹੈ। ਜਲੰਧਰ, ਫਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਮੋਗਾ ਵਿਚ ਭਾਰੀ ਮੀਂਹ ਦੇ ਨਾਲ ਨਾਲ ਗੜੇਮਾਰੀ ਹੋ ਰਹੀ ਹੈ।

ਇਸ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾ ਵਧਾ ਦਿੱਤੀਆਂ ਹਨ। ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ। ਪੱਕਣ ਕਿਨਾਰੇ ਖੜ੍ਹੀ ਕਣਕ ਨੂੰ ਲੈ ਕੇ ਕਿਸਾਨ ਚਿੰਤਾ ਵਿਚ ਹਨ। ਕੁਦਰਤ ਦੇ ਕਹਿਰ ਨੇ ਕਿਸਾਨਾਂ ਦੀ ਕਣਕ, ਫਸਲ ਖੇਤਾਂ ਵਿਚ ਢਹਿ-ਢੇਰੀ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।

ਮੌਸਮ ਵਿਭਾਗ (IMD) ਨੇ ਅੱਜ ਅਤੇ ਕੱਲ੍ਹ ਦੇਸ਼ ਦੇ ਉੱਤਰ-ਪੱਛਮੀ ਰਾਜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਜੰਮੂ-ਕਸ਼ਮੀਰ, ਲੇਹ ਲੱਦਾਖ, ਹਿਮਾਚਲ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋਵੇਗੀ।

ਮੈਦਾਨੀ ਇਲਾਕਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪੈ ਸਕਦੇ ਹਨ। ਮੌਸਮ ਵਿਭਾਗ ਅਨੁਸਾਰ 2 ਮਾਰਚ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਵਿੱਚ ਮੀਂਹ ਦੇ ਨਾਲ ਹੋਰ ਗੜੇ ਪੈਣ ਦੀ ਸੰਭਾਵਨਾ ਹੈ। 3 ਮਾਰਚ ਤੋਂ ਬਾਅਦ ਮੌਸਮ ਸਾਫ਼ ਰਹੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments