Monday, May 20, 2024
No menu items!
HomePunjabਹਾਲ-ਏ-ਬਦਲਾਅ! ਭਗਵੰਤ ਮਾਨ ਸਰਕਾਰ ਖਿਲਾਫ਼ ਪੰਜਾਬ ਦੀਆਂ 54 ਹਜ਼ਾਰ ਆਂਗਨਵਾੜੀ ਮੁਲਾਜ਼ਮਾਂ ਦਾ...

ਹਾਲ-ਏ-ਬਦਲਾਅ! ਭਗਵੰਤ ਮਾਨ ਸਰਕਾਰ ਖਿਲਾਫ਼ ਪੰਜਾਬ ਦੀਆਂ 54 ਹਜ਼ਾਰ ਆਂਗਨਵਾੜੀ ਮੁਲਾਜ਼ਮਾਂ ਦਾ ਵੱਡਾ ਐਲਾਨ

 

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੀਆਂ- ਹਰਗੋਬਿੰਦ ਕੌਰ 

ਪੰਜਾਬ ਨੈੱਟਵਰਕ, ਬਠਿੰਡਾ

ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਆਪਣੇ ਤੇਵਰ ਤਿੱਖੇ ਕਰ ਲਏ ਹਨ ਅਤੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਨਾਲ ਸਬੰਧਤ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ 4 ਫਰਵਰੀ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਨਗੀਆਂ। ਦੁਆਬਾ ਅਤੇ ਮਾਝਾ ਖੇਤਰ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਇਸੇ ਦਿਨ ਆਪੋ ਆਪਣੇ ਬਲਾਕਾਂ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੀਆਂ।

ਉਪਰੋਕਤ ਜਾਣਕਾਰੀ ਯੂਨੀਅਨ ਦੀ ਜ਼ਿਲ੍ਹਾ ਸਰਪ੍ਰਸਤ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅਤੇ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਰ ਕੇ ਜਥੇਬੰਦੀ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਪੰਜਾਬ ਦੀਆਂ 54 ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ।

ਜਿਸ ਕਰ ਕੇ ਉਨ੍ਹਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐੱਨਜੀਓ ਬਲਾਕਾਂ ਵਿਚ ਕੰਮ ਕਰਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰ ਕੇ ਬਾਲ ਭਲਾਈ ਕੌਂਸਲ) ਦਾ ਇਕ ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜ੍ਹਾ ਹੈ ਅਤੇ ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਚਾਰ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਇਨ੍ਹਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਨ੍ਹਾਂ ਨੂੰ ਸਟੇਟ ਵੱਲੋਂ ਕੱਟੇ ਗਏ 18 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ, ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਨ੍ਹਾਂ ਦਾ ਮਾਣ ਭੱਤਾ ਹਰ ਮਹੀਨੇ ਦੀ 7 ਤਰੀਕ ਤਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐੱਨਜੀਓ ਤੋਂ ਵਾਪਸ ਲੈ ਕੇ ਵਿਭਾਗ ਵਿਚ ਮਰਜ ਕੀਤੇ ਜਾਣ।

ਇਸੇ ਤਰ੍ਹਾਂ ਪੰਜਾਬ ਵਿਚ ਕੰਮ ਕਰਦੀਆਂ ਸਾਰੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਦਾ ਸੈਂਟਰ ਫੰਡ ਨਹੀਂ ਦਿੱਤਾ ਗਿਆ ਜੋ ਫੰਡ ਤੁਰੰਤ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤੇ ਦੇ ਸੈਂਟਰ ਅਤੇ ਸਟੇਟ ਦੇ ਬਿੱਲ ਇਕੋ ਵਾਰ ਕਲੀਅਰ ਕਰਵਾ ਕੇ ਇਕੱਠਾ ਦਿੱਤਾ ਜਾਵੇ ਅਤੇ ਇਸ ਦੀ ਅਦਾਇਗੀ ਹਰ ਮਹੀਨੇ ਦੀ 3 ਤਰੀਕ ਤੱਕ ਹੋ ਜਾਣੀ ਚਾਹੀਦੀ ਹੈ, ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਜੋ ਲਗਭਗ ਇਕ ਸਾਲ ਤੋਂ ਰੁਕਿਆ ਪਿਆ ਹੈ।

ਉਨਾਂ ਮੰਗ ਕੀਤੀ ਕਿ ਆਂਗਨਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਵਰਦੀ ਭੱਤਾ ਰਿਲੀਜ਼ ਕੀਤਾ ਜਾਵੇ, ਪੀਐੱਮਐੱਮਵੀਵਾਈ ਅਤੇ ਸੀਬੀਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ। ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਡੀਕਲ ਛੁੱਟੀ ਇਕ ਮਹੀਨੇ ਦੀ ਜਿਸ ਤਰ੍ਹਾਂ ਪਹਿਲਾਂ ਦਿੱਤੀ ਜਾਂਦੀ ਸੀ ਉਸੇ ਤਰ੍ਹਾਂ ਹੀ ਦਿੱਤੀ ਜਾਵੇ ਅਤੇ ਆਂਗਨਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਨਵਾੜੀ ਸੈਂਟਰਾਂ ਵਿਚ ਭੇਜੇ ਜਾਣ।

ਆਂਗਨਵਾੜੀ ਵਰਕਰ ਨੂੰ ਪ੍ਰਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਨਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ, ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿਚ ਤਬਦੀਲ ਕੀਤਾ ਜਾਵੇ। ਉਨਾਂ੍ਹ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿਚ ਐੱਨਜੀਓ ਨੂੰ ਰਾਸ਼ਨ ਦਿੱਤਾ ਗਿਆ ਹੈ, ਜਥੇਬੰਦੀ ਇਸ ਦਾ ਵਿਰੋਧ ਕਰਦੀ ਹੈ ਤੇ ਇਹ ਰਾਸ਼ਨ ਵਾਪਸ ਲਿਆ ਜਾਵੇ।

ਉਨਾਂ ਕਿਹਾ ਕਿ ਉਕਤ ਜ਼ਲਿ੍ਹੇ ਵਿਚੋਂ ਵੱਡੀ ਗਿਣਤੀ ਵਿਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਜਥੇਬੰਦੀ ਵੱਲੋਂ ਉਲੀਕੇ ਗਏ ਇਨ੍ਹਾਂ ਪੋ੍ਗਰਾਮਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ। ਇਸ ਮੌਕੇ ਯੂਨੀਅਨ ਆਗੂ ਜਸਵਿੰਦਰ ਕੌਰ ਬਲਾਕ ਪ੍ਰਧਾਨ, ਆਰਤੀ ਸ਼ਰਮਾ ਸਰਕਲ ਪ੍ਰਧਾਨ, ਗੁਰਮੇਲ ਕੌਰ ਸਰਕਲ ਪ੍ਰਧਾਨ, ਪ੍ਰਧਾਨ ਗੁਰਜੀਤ ਕੌਰ ਸਰਕਲ ਪ੍ਰਧਾਨ, ਗੁਰਮੀਤ ਕੌਰ ਸਰਕਲ ਪ੍ਰਧਾਨ, ਗੁਰਦੇਵ ਕੌਰ ਆਦਿ ਯੂਨੀਅਨ ਆਗੂ ਮੌਜੂਦ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments