Friday, May 17, 2024
No menu items!
HomeChandigarhਹਾਲ-ਏ-ਬਦਲਾਅ! ਸੀਐੱਮ ਪੰਜਾਬ 19 ਵਾਰ ਲਿਖਤੀ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ...

ਹਾਲ-ਏ-ਬਦਲਾਅ! ਸੀਐੱਮ ਪੰਜਾਬ 19 ਵਾਰ ਲਿਖਤੀ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜਿਆ, ਠੇਕਾ ਮੁਲਾਜ਼ਮਾਂ ਵੱਲੋਂ ਵੱਡੇ ਸੰਘਰਸ਼ ਦਾ ਐਲਾਨ

 

ਠੇਕਾ ਮੁਲਾਜ਼ਮਾਂ ਵਲੋਂ ਪਾਵਰਕਾਮ ਐਚ ਬੀ ਤੇ ਡਬਲਿਉ ਕਾਮਿਆਂ ਵਲੋਂ ਸਮੂਹਿਕ ਛੁੱਟੀ ਭਰਨ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ

ਇਕ ਪਾਸੇ ਤਾਂ ਭਗਵੰਤ ਮਾਨ ਸੱਤਾ ਵਿਚ ਆਉਣ ਤੋਂ ਪਹਿਲਾਂ ਕਹਿੰਦਾ ਸੀ ਕਿ ਜੇ ਮੈਂ ਸੱਤਾ ਵਿਚ ਆ ਗਿਆ ਤਾਂ ਸਭ ਦੀ ਗੱਲ ਸੁਣ ਕੇ ਮਸਲੇ ਹੱਲ ਕਰਿਆ ਕਰਾਂਗੇ, ਉਥੇ ਹੀ ਦੂਜੇ ਪਾਸੇ ਠੇਕਾ ਮੁਲਾਜ਼ਮਾਂ ਨੂੰ ਸੀਐੱਮ ਪੰਜਾਬ 19 ਵਾਰ ਲਿਖਤੀ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜ ਗਏ ਹਨ। ਇਹ ਦੋਸ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂ ਬਲਿਹਾਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਲਗਾਏ।

ਉਨ੍ਹਾਂ ਕਿਹਾ ਕਿ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੀਐਚਬੀ ਤੇ ਡਬਲਿਉ ਠੇਕਾ ਕਾਮੇ ਸਮੂਹਿਕ ਛੁੱਟੀ ਭਰ ਕੇ ਮੋਰਚੇ ਦੇ ਬੈਨਰ ਹੇਠ ਨੈਸ਼ਨਲ ਹਾਈਵੇ ਜਾਮ ਕਰਨ ਦੇ ਦਿੱਤੇ ਸੱਦੇ ਨੂੰ ਸਫਲ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ਆਪ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ।

ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਸਾਹਿਬ ਸਮੂਹ ਸੰਘਰਸ਼ਸ਼ੀਲ ਧਿਰਾਂ ਨੂੰ ਸੜਕਾਂ ਨਾ ਜਾਮ ਕਰਨ ਅਤੇ ਚੰਡੀਗੜ੍ਹ ਆਕੇ ਮੀਟਿੰਗਾਂ ਕਰਨ ਦੀਆਂ ਨਸੀਹਤਾਂ ਦੇ ਰਹੇ ਹਨ ਅਤੇ ਦੂਜੇ ਪਾਸੇ ਮੁੱਖ ਮੰਤਰੀ ਸਾਹਿਬ ਵੱਲੋੰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ-ਮਸਲਿਆਂ ਦੇ ਹੱਲ ਲਈ ਮੀਟਿੰਗਾਂ ਦਾ ਸਮਾਂ ਦੇਕੇ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਨੂੰ 19 ਵਾਰ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇਣ ਦੇ ਬਾਵਜੂਦ ਵੀ ‘ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਮੁੱਖ ਮੰਤਰੀ ਸਾਹਿਬ ਨੇ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ।

ਜਿਸ ਦੇ ਰੋਸ਼ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋ ’27 ਫ਼ਰਵਰੀ’ ਨੂੰ ਪੰਜਾਬ ਦੇ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ।

ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਬੰਦ ਕੀਤਾ ਜਾਵੇ,ਇਸ ਸਮੇਂ ਆਗੂਆਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ-ਮਜ਼ਦੂਰਾਂ ਤੇ ਕੇਂਦਰ ਸਰਕਾਰ ਸਰਕਾਰ ਦੇ ਇਸ਼ਾਰੇ ਤੇ ਪੁਲਿਸ਼ ਵੱਲੋੰ ਢਾਹੇ ਜਾ ਰਹੇ ਜ਼ਬਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਸਮੂਹ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments