Saturday, April 20, 2024
No menu items!
HomeChandigarhRaw Employees: ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ 'ਤੇ ਲਟਕੀ ਤਲਵਾਰ! ਕੈਬਨਿਟ ਸਬ...

Raw Employees: ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਲਟਕੀ ਤਲਵਾਰ! ਕੈਬਨਿਟ ਸਬ ਕਮੇਟੀ ਦੇ ਹੁਕਮਾਂ ਦੇ ਬਾਵਜੂਦ ਵੀ 2 ਮਹੀਨਿਆਂ ਤੋਂ ਅਫ਼ਸਰ ਕਮੇਟੀ ਨੇ ਨਹੀਂ ਕੀਤੀ ਮੀਟਿੰਗ

 

Raw Employees: ਮਾਨ ਸਰਕਾਰ ਦੀ ਲਾਰਾ ਲੱਪਾ ਨੀਤੀ ਤੋਂ ਖਫਾ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਸ਼ੁਰੂ, ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ

ਪੰਜਾਬ ਨੈੱਟਵਰਕ, ਫਿਰੋਜ਼ਪੁਰ

Raw Employees: ਸੂਬੇ ਦੀ ਅਫਸਰਸ਼ਾਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਿਨਟ ਸਬ ਕਮੇਟੀ ਦੇ ਹੁਕਮ ਮੰਨਣ ਤੋਂ ਆਨਾਕਾਨੀ ਕਰਦੀ ਨਜ਼ਰ ਆ ਰਹੀ ਹੈ ਜਸ ਦੇ ਰੋਸ ਵਜੋਂ ਅੱਜ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਅਤੇ ਨਾਲ ਵਿਸ਼ੇਸ਼ ਅਧਿਆਪਕਾਂ ਵੱਲੋਂ ਵੀ ਕੰਮਾਂ ਦਾ ਬਾਈਕਾਟ ਕਰ ਦਿੱਤਾ ਗਿਆ ਹੈ।

ਮੁਲਾਜ਼ਮ ਇਸ ਗੱਲ ਤੋਂ ਖਫਾ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਫੈਸਲਾ ਲੇਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਢਾਈ ਮਹੀਨੇ ਤੋਂ ਇਕ ਮੀਟਿੰਗ ਹੀ ਨਹੀ ਕਰ ਰਹੀ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ।

ਸੂਬੇ, ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫਤਰੀ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ ਮਹੀਨਿਆ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।

ਆਗੂਆ ਨੇ ਦੱਸਿਆ ਕਿ ਜਦੋ ਦੀ ਆਪ ਸਰਕਾਰ ਸੱਤਾ ਵਿਚ ਹੈ ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆ ਵੱਲੋਂ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆ ਗਈਆ ਪਰ ਸਿਰਫ ਭਰੋਸੇ ਤੇ ਲਾਰੇ ਵਿਚ ਸਮਾਂ ਟਪਾਇਆ ਜਾ ਰਿਹਾ ਹੈ। ਆਗੁਆ ਨੇ ਕਿਹਾ ਕਿ ਮਿਤੀ 22.11.2023 ਅਤੇ 31.01.2024 ਨੂੰ ਕੈਬਿਨਟ ਸਬ ਕਮੇਟੀ ਦੀ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਜਿਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਰਮਚਾਰੀਆ ਨੂੰ ਪੱਕਾ ਕਰਨ ਦੀ ਸਹਿਮਤੀ ਦਿੱਤੀ ਗਈ ਪਰ 2 ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਕੀਤੀ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ,ਵਰਿੰਦਰ ਸਿੰਘ,ਪਵਨ ਮਦਾਨ, ਗੁਰਪਾਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ।

ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਹੋਰ ਤਿੱਖੇ ਐਕਸ਼ਨ ਮੰਤਰੀਆ ਦੇ ਘਰਾਂ ਦਾ ਘਿਰਾੳ ਅਤੇ ਕਮਲ ਛੋੜ ਨੂੰ ਅੱਗੇ ਵਧਾਉਣ ਨੂੰ ਮਜ਼ਬੂਰ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments