Monday, April 22, 2024
No menu items!
HomeEducationਗੰਭੀਰਪੁਰ ਵਾਲਾ ਹਰਜੋਤ ਗੰਭੀਰ ਨਹੀਂ, ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ! ਸਿੱਖਿਆ...

ਗੰਭੀਰਪੁਰ ਵਾਲਾ ਹਰਜੋਤ ਗੰਭੀਰ ਨਹੀਂ, ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ! ਸਿੱਖਿਆ ਮੰਤਰੀ ਦੀਆਂ ਦਰਾਂ ‘ਤੇ ਪੁੱਜਿਆ DTF ਦਾ ਵੱਡਾ ਵਫ਼ਦ

 

ਵਿਭਾਗੀ ਅਣਗਹਿਲੀ ਕਾਰਨ ਬਿਨਾਂ ਤਰੱਕੀ ਸੇਵਾ ਮੁਕਤ ਹੋ ਰਹੇ ਨੇ ਹਜ਼ਾਰਾਂ ਅਧਿਆਪਕ: ਡੀ.ਟੀ.ਐੱਫ.

ਅਧਿਆਪਕ ਨਰਿੰਦਰ ਭੰਡਾਰੀ ਅਤੇ ਰਵਿੰਦਰ ਕੰਬੋਜ ਦੀਆਂ ਸੇਵਾਵਾਂ ਕਨਫਰਮ ਅਤੇ ਰੈਗੂਲਰ ਕਰਨ ਦੀ ਮੰਗ

ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੇ ਮਸਲੇ ਹੱਲ ਹੋਣ ਦੀ ਥਾਂ ਕੇਵਲ ਡੰਗ ਟਪਾਈ ਹੋਣ ‘ਤੇ ਜਤਾਇਆ ਰੋਸ

ਦਲਜੀਤ ਕੌਰ, ਪੰਜਾਬ ਨੈੱਟਵਰਕ, ਚੰਡੀਗੜ੍ਹ:

‘ਆਪ’ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਤੋਂ ਖ਼ਫ਼ਾ ਹੋਏ ਅਧਿਆਪਕਾਂ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਬੈਨਰ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ‘ਮਾਸ ਡੈਪੂਟੇਸ਼ਨ’ ਦੇ ਰੂਪ ਵਿੱਚ ਪੁਹੰਚ ਕੀਤੀ ਅਤੇ ਮਸਲੇ ਹੱਲ ਨਾ ਹੋਣ ‘ਤੇ ਮੁੜ ਸੰਘਰਸ਼ੀ ਬਿਗ਼ੁਲ ਬਜਾਉਣ ਦਾ ਐਲਾਨ ਕੀਤਾ ਹੈ।

ਇਸ ਮੌਕੇ ਸਿੱਖਿਆ ਮੰਤਰੀ ਨਾਲ 28 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਪੱਤਰ ਜੱਥੇਬੰਦੀ ਨੂੰ ਸੱਦਾ ਵੀ ਪ੍ਰਾਪਤ ਹੋਇਆ। ਇਸ ਦੌਰਾਨ ਪਿਛਲੇ ਚਾਰ ਮਹੀਨੇ ਤੋਂ 5994 ਈ.ਟੀ.ਟੀ. ਭਰਤੀ ਅਤੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਮੁਕੰਮਲ ਕਰਵਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਦੇ ਧਰਨਿਆਂ ਵਿੱਚ ਵੀ ਸ਼ਮੂਲੀਅਤ ਕੀਤੀ ਗਈ ਅਤੇ ਭਰਤੀ ਪ੍ਰਕ੍ਰਿਆਵਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀ ਵੱਲੋਂ ਈ.ਟੀ.ਟੀ. ਅਧਿਆਪਕਾਂ ਨੂੰ ਸੰਘਰਸ਼ ਲਈ ਵਿੱਤੀ ਸਹਿਯੋਗ ਦਿੱਤਾ ਗਿਆ।

ਇਸ ਮੌਕੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕੇ ਐੱਸ.ਐੱਸ.ਏ. ਰਮਸਾ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੀਆਂ 8886 ਅਸਾਮੀਆਂ ਵਿੱਚੋਂ ਅਧਿਆਪਕ ਸਾਥੀ ਨਰਿੰਦਰ ਭੰਡਾਰੀ (ਕਪੂਰਥਲਾ) ਨੂੰ ਠੇਕਾ ਸਰਵਿਸ ਦੌਰਾਨ 8 ਸਾਲ ਪਹਿਲਾਂ ਟਿਊਸ਼ਨ ਪੜਾਉਣ ਦੇ ਮਨਘੜਤ ਹਵਾਲੇ ਨਾਲ ਜ਼ਾਰੀ ਗੈਰ ਵਾਜਿਬ ਟਰਮੀਨੇਸ਼ਨ ਤਜ਼ਵੀਜ ਦੇ ਅੜਿੱਕੇ ਕਰਕੇ ਸੇਵਾ ਕਨਫਰਮ ਨਹੀਂ ਹੋਈ, ਜਿਸ ਕਾਰਨ ਉਕਤ ਅਧਿਆਪਕ ਪਿਛਲੇ 13 ਸਾਲ ਤੋਂ ਨਿਗੁਣੀ ਤਨਖਾਹ ‘ਤੇ ਹੀ ਗੁਜ਼ਾਰਾ ਕਰ ਰਿਹਾ ਹੈ।

ਇਸੇ ਢੰਗ ਨਾਲ 3442 ਭਰਤੀ ਦਾ ਅਧਿਆਪਕ ਰਵਿੰਦਰ ਕੰਬੋਜ (ਪਟਿਆਲਾ) ਨੂੰ ਪਿਛਲੇ 11 ਸਾਲਾਂ ਤੋਂ ਐੱਮ.ਫਿਲ. (ਐਜੂਕੇਸ਼ਨ) ਸੰਬੰਧਿਤ ਵਿਸ਼ੇ ਦੀ ਨਾ ਹੋਣ ਦਾ ਗੈਰ-ਵਾਜਿਬ ਕਾਰਨ ਦੱਸ ਕੇ ਰੈਗੂਲਰ ਆਰਡਰਾਂ ਨਹੀਂ ਜ਼ਾਰੀ ਕੀਤੇ, ਜਦਕਿ ਬਾਕੀ ਅਜਿਹੇ ਸਾਰੇ ਅਧਿਆਪਕ ਰੈਗੂਲਰ ਹੋ ਚੁੱਕੇ ਹਨ।

ਸਿੱਖਿਆ ਵਿਭਾਗ ਵੱਲੋਂ ਪਿਛਲੇ 6 ਸਾਲ ਤੋਂ ਦੱਬ ਕੇ ਰੱਖੀ ਈ.ਟੀ.ਟੀ. ਤੋਂ ਮਾਸਟਰ ਕਾਡਰ ਦੀ ਪੈਂਡਿੰਗ ਤਰੱਕੀ, ਮਾਸਟਰ, ਲੈਕਚਰਾਰ, ਹੈਡਮਾਸਟਰ, ਪ੍ਰਿੰਸੀਪਲਾਂ, ਸੀ.ਐਂਡ.ਵੀ. ਅਤੇ ਨਾਨ ਟੀਚਿੰਗ ਕਾਡਰਾਂ ਦੀਆਂ ਲਟਕੀਆਂ ਤਰੱਕੀਆਂ ਨੇਪਰੇ ਚਾੜਣ, ਇਸੇ ਢੰਗ ਨਾਲ 3582 ਅਤੇ 4161 ਭਰਤੀਆਂ ‘ਤੇ ਨਿਯੁਕਤ ਅਧਿਆਪਕਾਂ ਲਈ ਕ੍ਰਮਵਾਰ 16 ਜੁਲਾਈ 2018 ਅਤੇ 9 ਮਈ 2022 ਤੋਂ ਸਾਰੇ ਆਰਥਿਕ ਲਾਭ ਲੈਣ, 5178, 3442, 7654 ਅਸਾਮੀਆਂ ‘ਤੇ ਨਿਯੁਕਤ ਅਧਿਆਪਕਾਂ ਨੂੰ ਮੁੱਢਲੀ ਠੇਕਾ ਅਧਾਰਿਤ ਨਿਯੁਕਤੀ ਦੀ ਚੋਣ ਮੈਰਿਟ ਅਨੁਸਾਰ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਤਿਆਰ ਕਰਨ।

ਪ੍ਰਾਇਮਰੀ ਦੀਆਂ ਪੈਂਡਿੰਗ 5994, 2364, 6635 ਭਰਤੀਆਂ ਨੂੰ ਫੌਰੀ ਮੁਕੰਮਲ ਕਰਨ, ਪੁਰਸ਼ ਅਧਿਆਪਕਾਂ ਨੂੰ ਸਲਾਨਾ ਮਿਲਣਯੋਗ ਅਚਨਚੇਤ ਛੁੱਟੀਆਂ ਵਿੱਚ 10 ਤੋਂ 15 ਦਾ ਵਾਧਾ ਹੋਣ ਮੌਕੇ ਠੇਕਾ ਅਧਾਰਿਤ ਸੇਵਾ ਨੂੰ ਵੀ ਯੋਗ ਮੰਨਣ ਦਾ ਸਪੱਸ਼ਟੀਕਰਨ ਜ਼ਾਰੀ ਕਰਨ, ਸਿੱਧੀ ਭਰਤੀ ਸਕੂਲ ਮੁਖੀਆਂ ਅਤੇ ਲੈਕਚਰਾਂਰਾਂ ਨੂੰ ਉਚੇਰੀ ਜਿੰਮੇਵਾਰੀ ਇਨਕਰੀਮੈਂਟ ਦੇਣ, ਭ੍ਰਿਸ਼ਟਾਚਾਰ ਅਤੇ ਵੱਡੀਆਂ ਬੇਨਿਯਮੀਆਂ ਲਈ ਦੋਸ਼ੀ ਬੀ.ਪੀ.ਈ.ਓ. ਜਖਵਾਲੀ (ਫਤਹਿਗੜ੍ਹ ਸਾਹਿਬ) ‘ਤੇ ਬਣਦੀ ਕਾਰਵਾਈ ਕਰਨ ਅਤੇ ਡੀ.ਬਾਰ. ਹੋਣ ਕਾਰਨ ਸਲਾਨਾ ਪ੍ਰਵੀਨਤਾ ਤਰੱਕੀ ਤੋਂ ਬਾਂਝੇ ਅਧਿਆਪਕਾਂ ਦੇ ਮਾਮਲੇ ਹੱਲ ਕਰਨ ਦੀ ਥਾਂ ਸਿੱਖਿਆ ਵਿਭਾਗ ਵੱਲੋਂ ਕੇਵਲ ਡੰਗ ਟਪਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਡੀ.ਟੀ.ਐੱਫ. ਦੇ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਪਵਨ ਕੁਮਾਰ ਮੁਕਤਸਰ, ਹਰਵਿੰਦਰ ਅੱਲੂਵਾਲ, ਪ੍ਰਕਾਸ਼ ਰਾਮ ਫਾਜ਼ਿਲਕਾ, ਚਰਨਜੀਤ ਸਿੰਘ ਅੰਮ੍ਰਿਤਸਰ, ਰਾਜੇਸ਼ ਕੁਮਾਰ ਪਰਾਸ਼ਰ ਅੰਮ੍ਰਿਤਸਰ, ਕੁਲਦੀਪ ਸਿੰਘ ਵਰਨਾਲੀ ਅੰਮ੍ਰਿਤਸਰ, ਦੀਪਕ ਕੁਮਾਰ ਅੰਮ੍ਰਿਤਸਰ, ਅਮਰੀਕ ਸਿੰਘ ਮੋਹਾਲੀ, ਗਿਆਨ ਚੰਦ, ਪਰਮਿੰਦਰ ਮਾਨਸਾ, ਪ੍ਰਤਾਪ ਸਿੰਘ ਠੱਠਗੜ੍ਹ, ਪ੍ਰਿੰਸੀਪਲ ਲਖਵਿੰਦਰ ਸਿੰਘ, ਮੇਘ ਰਾਜ, ਹਰਿੰਦਰ ਪਟਿਆਲਾ, ਨਿਰਮਲ ਚੌਹਾਨਕੇ, ਭੁਪਿੰਦਰ ਪਟਿਆਲਾ, ਜੋਸੀਲ ਤਿਵਾੜੀ, ਜਸਵੀਰ ਸਿੰਘ ਜਲੰਧਰ ਤੋਂ ਇਲਾਵਾ 4161 ਦੇ ਸੂਬਾ ਆਗੂ ਬਲਕਾਰ ਸਿੰਘ, ਈ ਟੀ ਟੀ 5994 ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਵੀ ਸੰਬੋਧਨ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments