Saturday, April 20, 2024
No menu items!
HomeEducationਸਰਕਾਰੀ ਸਮਾਰਟ ਸਕੂਲ ਰਾਮਗੜ੍ਹ ਦੀ ਹੋਣਹਾਰ ਵਿਦਿਆਰਥਣ ਹਰਮਨਜੋਤ ਕੌਰ SDM ਵੱਲੋਂ ਸਨਮਾਨਿਤ

ਸਰਕਾਰੀ ਸਮਾਰਟ ਸਕੂਲ ਰਾਮਗੜ੍ਹ ਦੀ ਹੋਣਹਾਰ ਵਿਦਿਆਰਥਣ ਹਰਮਨਜੋਤ ਕੌਰ SDM ਵੱਲੋਂ ਸਨਮਾਨਿਤ

 

ਮਾਪੇ ਆਪਣੀਆਂ ਲੜਕੀਆਂ ਨੂੰ ਵੀ ਪ੍ਰਾਪਤੀਆਂ ਲਈ ਉਤਸਾਹਿਤ ਕਰਨ- ਡਾ. ਬਲਜਿੰਦਰ ਸਿੰਘ ਢਿੱਲੋਂ

ਪੰਜਾਬ ਨੈੱਟਵਰਕ, ਖੰਨਾ

ਸਰਕਾਰੀ ਮਿਡਲ ਸਮਾਰਟ ਸਕੂਲ ਰਾਮਗੜ੍ਹ (ਨਵਾਂ ਪਿੰਡ) ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਮਨਜੋਤ ਕੌਰ ਨੂੰ ਸਹਿਪਾਠੀ ਕਿਰਿਆਵਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਲਈ ਐਸ.ਡੀ.ਐਮ. ਖੰਨਾ ਡਾ. ਬਲਜਿੰਦਰ ਸਿੰਘ ਢਿੱਲੋ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾ ਨਾਲ ਸਕੂਲ ਮੁਖੀ ਨੈਸ਼ਨਲ ਅਵਾਰਡੀ ਡਾ.ਬਲਰਾਮ ਸ਼ਰਮਾ, ਕਪਿਲ ਦੇਵ ਸੋਨੀ ਸਾਇੰਸ ਮਾਸਟਰ, ਡਾ. ਜੇ. ਐਸ. ਖੰਨਾ, ਜਸਵੀਰ ਸਿੰਘ, ਬਲਰਾਮ ਸ਼ਰਮਾ ਕੰਪਿਊਟਰ ਟੀਚਰ ਮੌਜੂਦ ਸਨ।

ਵਰਨਣਯੋਗ ਹੈ ਕਿ ਪਿਛਲੇ ਦਿਨੀ ਹਰਮਨਜੋਤ ਕੌਰ ਵੱਲੋਂ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਗਣਿਤ ਪ੍ਰਦਰਸ਼ਨੀ ਵਿੱਚ ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੇ ਪਹਿਲਾ ਸਥਾਨ ਹਾਸਿਲ ਕੀਤਾ ਗਿਆ ਅਤੇ ਰਾਜ ਪੱਧਰ ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।

ਇਸ ਤੋਂ ਇਲਾਵਾ ਵਿਦਿਆਰਥਣ ਹਰਮਨਜੋਤ ਕੌਰ ਨਾਸਾ ਦੇ ਸਿਟੀਜਨ ਸਾਇੰਸ ਪ੍ਰੋਜੈਕਟ ਇੰਟਰਨੈਸ਼ਨਲ ਐਸਟਰੋਨੋਮੀਕਲ ਸਰਚ ਕਲੈਬੋਰੇਸ਼ਨ ਵਿੱਚ ਵੀ ਨਵੀਆਂ ਉਪਲੱਬਧੀਆਂ ਹਾਸਲ ਕਰ ਰਹੀ ਹੈ।

ਇਸ ਮੌਕੇ ਐਸ.ਡੀ.ਐਮ. ਖੰਨਾ ਨੇ ਸਕੂਲ ਮੁਖੀ ਡਾ. ਬਲਰਾਮ ਸ਼ਰਮਾ , ਸਾਇੰਸ ਅਧਿਆਪਕ ਕਪਿਲ ਦੇਵ ਸੋਨੀ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਵਿਦਿਆਰਥੀਆਂ ਲਈ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਮਾਪੇ ਆਪਣੀਆਂ ਲੜਕੀਆਂ ਨੂੰ ਵੀ ਪ੍ਰਾਪਤੀਆਂ ਲਈ ਉਤਸ਼ਾਹਿਤ ਕਰਨ ਤਾਂ ਜੋ ਲੜਕੀਆਂ ਵੀ ਲੜਕਿਆਂ ਵਾਂਗ ਸਮਾਜ ਵਿੱਚ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਉਕਤ ਤੋਂ ਇਲਾਵਾ ਖੁਸ਼ਪਾਲ ਚੰਦ ਕੌੜੀ ਸੈਕਟਰੀ ਰੈਡ ਕਰਾਸ, ਫਤਹਿ ਸਿੰਘ, ਰਾਮ ਸਿੰਘ, ਨਿਰਭੈ ਸਿੰਘ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments