ਸ਼ੁੱਕਰਵਾਰ, ਜੂਨ 14, 2024
No menu items!
HomePunjabਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ: ਹੁਣ ਮਾਤ ਭਾਸ਼ਾ ਐਕਟ ਦੀ ਉਲੰਘਣਾ ਕਰਨ...

ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ: ਹੁਣ ਮਾਤ ਭਾਸ਼ਾ ਐਕਟ ਦੀ ਉਲੰਘਣਾ ਕਰਨ ਤੇ ਹੋਵੇਗਾ ਜੁਰਮਾਨਾ

 

ਸਰਕਾਰ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾ ਦਿੱਤਾ- ਡਾ. ਜਸਵੰਤ ਰਾਏ

ਪੰਜਾਬ ਨੈੱਟਵਰਕ, ਹੁਸ਼ਿਆਰਪੁਰ

ਪੰਜਾਬ ਸਰਕਾਰ ਵਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ-2023 ਹੋਂਦ ਵਿਚ ਲਿਆਂਦਾ ਗਿਆ ਹੈ। ਇਹ ਐਕਟ ਪੰਜਾਬ ਰਾਜ ਵਿਚ ਸਥਿਤ ਸਮੂਹ ਦੁਕਾਨਾਂ ਅਤੇ ਅਦਾਰਿਆਂ ’ਤੇ ਲਾਗੂ ਹੁੰਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਇਸ ਐਕਟ ਅਨੁਸਾਰ ਸਬੰਧਤ ਦੁਕਾਨ ਜਾਂ ਅਦਾਰੇ ਦਾ ਨਾਮ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਲਿਖਿਆ ਜਾਣਾ ਯਕੀਨੀ ਬਣਾਉਣਾ ਹੈ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ।

ਇਸ ਐਕਟ ਦੀ ਪਹਿਲੀ ਵਾਰ ਉਲੰਘਣਾ ਕਰਨ ’ਤੇ ਇਕ ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹਰੇਕ ਉਲੰਘਣਾ ਲਈ ਦੋ ਹਜ਼ਾਰ ਰੁਪਏ ਦਾ ਜ਼ੁੁਰਮਾਨਾ ਕੀਤਾ ਜਾਵੇਗਾ।

ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰ ਸਮੂਹ ਨਗਰ ਕੌਂਸਲਾਂ, ਪਾਰ ਮੰਡਲ ਪ੍ਰਧਾਨਾਂ, ਬੈਂਕ ਮੈਨੇਜਰਾਂ, ਸਕੱਤਰ ਸਮੂਹ ਮਾਰਕੀਟ ਕਮੇਟੀਆਂ, ਪ੍ਰਾਈਵੇਟ ਸਕੂਲਾਂ ਅਤੇ ਨਗਰ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਮਾਤ ਭਾਸ਼ਾ ਦਾ ਬਣਦਾ ਸਤਿਕਾਰ ਕਾਇਮ ਰੱਖਣ ਵਿਚ ਮੋਹਰੀ ਭੂਮਿਕਾ ਨਿਭਾਉਣ।

ਇਸ ਦੇ ਨਾਲ ਹੀ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਵੀ ਬਣਦਾ ਹੈ ਕਿ ਅਸੀਂ ਮਾਤ ਭਾਸ਼ਾ ਦਾ ਮਾਣ ਅਤੇ ਜਲੌਅ ਕਾਇਮ ਰੱਖੀਏ। ਉਨ੍ਹਾਂ ਕਿਹਾ ਕਿ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤਾਂ ਨੂੰ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾ ਦਿੱਤਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments