Tuesday, May 21, 2024
No menu items!
HomeBusinessPetrol-Diesel Supply: ਕੀ ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਸਪਲਾਈ ਹੋਈ ਠੱਪ, ਨਹੀਂ ਮਿਲੇਗਾ...

Petrol-Diesel Supply: ਕੀ ਪੰਜਾਬ ‘ਚ ਪੈਟਰੋਲ-ਡੀਜ਼ਲ ਦੀ ਸਪਲਾਈ ਹੋਈ ਠੱਪ, ਨਹੀਂ ਮਿਲੇਗਾ ਤੇਲ?

 

Petrol-Diesel Supply- ਅਜਿਹੀ ਫੈਲਾਈ ਜਾ ਰਹੀ ਜਾਣਕਾਰੀ ਗੁੰਮਰਾਹਕੁੰਨ: ਐਸੋਸੀਏਸ਼ਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

Petrol-Diesel Supply: ਕਿਸਾਨਾਂ ਦੇ ਵਲੋਂ ਦਿੱਲੀ ਕੂਚ ਕਰਨ ਦੀ ਜਿਹੜੀ ਮੁਹਿੰਮ ਬੀਤੇ ਕੱਲ੍ਹ ਤੋਂ ਵਿੱਢੀ ਗਈ ਹੈ, ਬੇਸ਼ੱਕ ਇਸ ਦਾ ਅਸਰ ਸਨਅਤਕਾਰਾਂ ਤੇ ਪੈ ਰਿਹਾ ਹੈ, ਉਥੇ ਹੀ ਦੂਜੇ ਪਾਸੇ ਕਈ ਮੀਡੀਆ ਅਦਾਰਿਆਂ ਵਲੋਂ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ ਕਿ, ਸੂਬੇ ਦੇ ਅੰਦਰ ਪੈਟਰੋਲ-ਡੀਜ਼ਲ ਤੇ ਗੈਸ ਦੀ ਸਪਲਾਈ ਵੀ ਘਟਾ ਦਿੱਤੀ ਗਈ ਹੈ ਅਤੇ ਆਉਂਦੇ ਦਿਨਾਂ ਵਿਚ ਇਹ ਸਪਲਾਈ ਠੱਪ ਹੋ ਜਾਵੇਗਾ।

ਮੀਡੀਆ ਰਿਪੋਰਟਾਂ ਤੇ ਹੁਣ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ, ਜਿਨ੍ਹਾਂ ਦਾ ਸਾਫ਼ ਸ਼ਬਦਾਂ ਵਿਚ ਕਹਿਣਾ ਹੈ ਕਿ, ਅਜਿਹੀ ਫੈਲਾਈ ਜਾ ਰਹੀ ਜਾਣਕਾਰੀ ਗੁੰਮਰਾਹਕੁੰਨ ਹੈ। ਇਹ ਸਭ ਅਫਵਾਹਾਂ ਹਨ ਜਿਨ੍ਹਾਂ ‘ਤੇ ਲੋਕਾਂ ਨੂੰ ਧਿਆਨ ਦੇਣ ਦੀ ਲੋੜ ਨਹੀਂ ਹੈ। ਹੁਣ ਤਕ ਪੈਟਰੋਲ ਦੀ ਸਪਲਾਈ ਪੂਰੀ ਤਰ੍ਹਾਂ ਨਾਰਮਲ ਹੈ।

ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ, ਸੂਬੇ ਵਾਸੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ, ਪੈਟਰੋਲ ਡੀਜ਼ਲ ਪਹਿਲਾਂ ਵਾਂਗ ਹੀ ਲੋਕਾਂ ਨੂੰ ਮਿਲ ਰਿਹਾ ਹੈ।

ਜਾਣਕਾਰੀ ਲਈ ਦੱਸ ਦਈਏ ਕਿ, ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਜਨਵਰੀ ਮਹੀਨੇ ਦੇਸ਼ ਭਰ ‘ਚ ਟਰੱਕ ਤੇ ਬੱਸ ਡਰਾਈਵਰਾਂ ਵੱਲੋਂ ਹੜਤਾਲ ਕੀਤੀ ਗਈ ਸੀ। ਇਸ ਦਾ ਅਸਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲਿਆ ਅਤੇ ਉਸ ਵੇਲੇ ਪੈਟਰੋਲ-ਡੀਜ਼ਲ ਦੀ ਸਪਲਾਈ ਵੀ ਠੱਪ ਹੋ ਗਈ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments