Saturday, April 13, 2024
No menu items!
HomeChandigarhHeavy Rain Alert: ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ 'ਚ ਅੱਜ ਪਵੇਗਾ ਭਾਰੀ...

Heavy Rain Alert: ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ, ਗੜੇਮਾਰੀ ਦੀ ਵੀ ਸੰਭਾਵਨਾ

 

Heavy Rain Alert : ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ 

ਪੰਜਾਬ ਨੈਟਵਰਕ, ਚੰਡੀਗੜ੍ਹ

Heavy Rain Alert: ਪੰਜਾਬ ਸਮੇਤ ਉੱਤਰੀ ਭਾਰਤ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲਣ ਜਾ ਰਿਹਾ ਹੈ। ਅੱਜ ਪਹਿਲੀ ਮਾਰਚ ਤੋਂ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ, ਉੱਤਰੀ ਅਤੇ ਮੱਧ ਭਾਰਤ ਵਿੱਚ 6 ਦਿਨਾਂ ਤੱਕ ਵੱਡੀ ਗੜਬੜ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਦਾ ਅਸਰ ਪੰਜਾਬ ਵਿੱਚ ਅੱਜ ਅਤੇ ਕੱਲ੍ਹ ਨੂੰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗੜੇਮਾਰੀ ਵੀ ਹੋ ਸਕਦੀ ਹੈ।

ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਸੂਬੇ ਅੰਦਰ ਇਸ ਵੇਲੇ ਕਣਕਾਂ ਅੱਧ ਤੋਂ ਵੱਧ ਪੱਕ ਚੁੱਕੀਆਂ ਹਨ। ਜੇਕਰ ਬਾਰਿਸ਼ ਜਾਂ ਫਿਰ ਗੜੇਮਾਰੀ ਹੋ ਜਾਂਦੀ ਹੈ ਤਾਂ ਕਿਸਾਨਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਸਕਦਾ ਹੈ।

ਦੂਜੇ ਪਾਸੇ ਇਹ ਵੀ ਜਾਣਕਾਰੀ ਹੈ ਕਿ ਜਿੰਨਾ ਕਿਸਾਨਾਂ ਦੇ ਵੱਲੋਂ ਕਣਕ ਦੇ ਨਾਲ ਨਾਲ ਸਬਜ਼ੀਆਂ ਦੀ ਖੇਤੀ ਕੀਤੀ ਗਈ ਹੈ ਉਹਨਾਂ ਦਾ ਵੀ ਨੁਕਸਾਨ ਹੋ ਸਕਦਾ ਹੈ, ਕਿਉਂਕਿ ਪਿਛਲੇ ਦਿਨੀ ਹੋਈ ਗੜੇਮਾਰੀ ਦੇ ਕਾਰਨ ਕਿਸਾਨਾਂ ਦੀਆਂ ਵੱਡੇ ਪੱਧਰ ਤੇ ਫਸਲਾਂ ਦਾ ਨੁਕਸਾਨ ਹੋਇਆ ਸੀ ਜਿਸ ਦਾ ਸਰਕਾਰ ਨੇ ਹਾਲੇ ਤੱਕ ਵੀ ਮੁਆਵਜ਼ਾ ਨਹੀਂ ਦਿੱਤਾ।

ਦੱਸ ਦਈਏ ਕਿ, ਬੇਸ਼ੱਕ ਦੁਪਹਿਰ ਸਮੇਂ ਨਿਕਲਦੀ ਕੜਾਕੇ ਦੀ ਧੁੱਪ ਨੂੰ ਦੇਖ ਕੇ ਕੁੱਝ ਲੋਕ ਸਰਦੀਆਂ ਵਾਲੇ ਕੱਪੜਿਆਂ ਨੂੰ ਉਰਾਤ ਕੇ ਗਰਮੀ ਵਾਲੇ ਕੱਪੜੇ ਪਾਉਣ ਲੱਗ ਪਏ ਹਨ, ਪਰ ਇਨ੍ਹਾਂ ਲੋਕਾਂ ਲਈ ਇਸ ਸਮੇਂ ਬੁਰੀ ਖ਼ਬਰ ਹੈ। ਕਿਉਂਕਿ ਇਕ ਵਾਰ ਤੋਂ ਠੰਡ ਵਧਣੀ ਸ਼ੁਰੂ ਹੋ ਗਈ ਹੈ।

ਦਰਅਸਲ, ਪਹਾੜੀ ਖੇਤਰਾਂ ਵਿਚ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਮੀਂਹ ਪੈ ਰਹੇ ਹਨ। ਇਸੇ ਵਿਚਾਲੇ ਹੀ ਮੌਸਮ ਵਿਭਾਗ ਪੰਜਾਬ ਦੇ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਅੰਦਰ ਮਾਰਚ ਦੇ ਪਹਿਲੇ ਹਫਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 
RELATED ARTICLES
- Advertisment -

Most Popular

Recent Comments