Wednesday, May 15, 2024
No menu items!
HomeNationalHockey Player Varun Kumar: ਪੰਜਾਬ 'ਚ 2 ਦਿਨ ਪਹਿਲੋਂ DSP ਬਣੇ ਹਾਕੀ...

Hockey Player Varun Kumar: ਪੰਜਾਬ ‘ਚ 2 ਦਿਨ ਪਹਿਲੋਂ DSP ਬਣੇ ਹਾਕੀ ਖਿਡਾਰੀ ‘ਤੇ ਨਬਾਲਿਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ FIR ਦਰਜ

 

Hockey Player Varun Kumar: ਬੈਂਗਲੁਰੂ ਦੇ ਗਿਆਨਭਾਰਤੀ ਪੁਲਿਸ ਸਟੇਸ਼ਨ ‘ਚ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਖਿਲਾਫ਼ ਮਾਮਲਾ ਦਰਜ

ਜਲੰਧਰ

Hockey Player Varun Kumar: ਪੰਜਾਬ ਚ ਦੋ ਦਿਨ ਪਹਿਲੋਂ ਡੀਐਸਪੀ ਬਣੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ‘ਤੇ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਾ ਹੈ। ਪੀੜਤ ਲੜਕੀ ਖੁਦ ਵਾਲੀਬਾਲ ਦੀ ਖਿਡਾਰਨ ਹੈ। ਉਸ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ, ਵਰੁਣ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਵਾਰ-ਵਾਰ ਬਲਾਤਕਾਰ ਕੀਤਾ। ਹੁਣ ਉਹ ਵਿਆਹ ਦੀ ਗੱਲ ਤੋਂ ਪਿੱਛੇ ਹਟ ਗਿਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤ ਲੜਕੀ ਨੇ ਇਸ ਸਬੰਧੀ ਬੈਂਗਲੁਰੂ ਦੇ ਗਿਆਨਭਾਰਤੀ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰਵਾਇਆ ਹੈ। ਉਸਨੇ ਦੋਸ਼ ਲਾਇਆ ਹੈ ਕਿ ਵਰੁਣ ਕੁਮਾਰ ਕਰੀਬ 5 ਸਾਲ ਪਹਿਲਾਂ ਉਸ ਦੇ ਸੰਪਰਕ ਵਿਚ ਆਇਆ ਅਤੇ ਫਿਰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕੀਤਾ। ਪੀੜਤ ਘਟਨਾ ਦੇ ਸਮੇਂ ਹੋਸਟਲ ਵਿਚ ਰਹਿ ਕੇ ਅਭਿਆਸ ਕਰ ਰਹੀ ਸੀ। ਪੁਲਿਸ ਨੇ ਬਲਾਤਕਾਰ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਮੂਲ ਰੂਪ ਤੋਂ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਸ ਨੇ ਪੰਜਾਬ ਤੋਂ ਹਾਕੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਸਾਲ 2017 ਤੋਂ ਭਾਰਤੀ ਟੀਮ ਲਈ ਖੇਡਣਾ ਸ਼ੁਰੂ ਕੀਤਾ। ਵਰੁਣ ਨੇ ਸਾਲ 2022 ‘ਚ ਬਰਮਿੰਘਮ-ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਹਾਸਲ ਕੀਤਾ ਸੀ।

ਉਸ ਨੂੰ ਸਾਲ 2022 ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਸਾਲ 2020 ਵਿੱਚ ਵਰੁਣ ਕੁਮਾਰ ਨੇ ਟੋਕੀਓ ਓਲੰਪਿਕ ਵਿੱਚ ਭਾਰਤ ਨੂੰ ਕਾਂਸੀ ਦਾ ਤਗ਼ਮਾ ਦਿਵਾਇਆ ਸੀ। ਇਸ ਪ੍ਰਾਪਤੀ ਲਈ ਹਿਮਾਚਲ ਸਰਕਾਰ ਨੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਇਨਾਮ ਵੀ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਾਲ 2021 ਵਿੱਚ ਅਰਜੁਨ ਐਵਾਰਡ ਵੀ ਮਿਲਿਆ। tv9

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments