Thursday, May 16, 2024
No menu items!
HomeEducationHoliday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ 'ਚ 19 ਅਪ੍ਰੈਲ...

Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

 

Holiday Alert: ਛੁੱਟੀ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਨੈੱਟਵਰਕ, ਸ੍ਰੀ ਮੁਕਤਸਰ ਸਾਹਿਬ

Holiday Alert: ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿੱਚ ਪੰਜਾਬ ‘ਚ ਕੰਮ ਕਰਨ ਵਾਲੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿੱਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਇਹ ਵੀ ਪੜ੍ਹੋ-Punjab Holiday: ਪੰਜਾਬ ‘ਚ ਕੰਮ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ

ਇਸ ਲਈ 19 ਅਪ੍ਰੈਲ ਨੂੰ ਗੁਆਂਢੀ ਸੂਬੇ ਰਾਜਸਥਾਨ ਵਿੱਚ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- PSEB 5th Result 2024 : ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments