Saturday, April 13, 2024
No menu items!
HomeEducationਰਾਮਗੜ੍ਹ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ, ਕਿਤਾਬ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ...

ਰਾਮਗੜ੍ਹ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ, ਕਿਤਾਬ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਿਲੱਖਣ ਉਪਰਾਲਾ

 

ਪਹੁੰਚੀਆ ਸ਼ਖਸੀਅਤਾਂ ਦਾ ਪੁਸਤਕਾਂ ਭੇਟ ਕਰਕੇ ਕੀਤਾ ਸਨਮਾਨ

ਪੰਜਾਬ ਨੈੱਟਵਰਕ, ਰਾਮਗੜ੍ਹ

ਸਰਕਾਰੀ ਮਿਡਲ ਸਮਾਰਟ ਸਕੂਲ ਰਾਮਗੜ੍ਹ ਨਵਾਂ ਪਿੰਡ ਵਿਖੇ ਸਕੂਲ ਮੁਖੀ ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ ਦੀ ਅਗਵਾਈ ਵਿੱਚ ਮਾਪੇ-ਅਧਿਆਪਕ ਮਿਲਣੀ ਮੌਕੇ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਸ.ਐਮ.ਸੀ. ਚੇਅਰਪਰਸਨ ਕੁਲਜਿੰਦਰ ਕੌਰ, ਸੰਤ ਬਾਬਾ ਕਰਨੈਲ ਸਿੰਘ ( ਚੇਅਰਮੈਨ ਮਾਨਵ ਕਲਿਆਣ ਮਿਸ਼ਨ ਪੰਜਾਬ), ਡਾ. ਜਗਦੀਸ਼ ਦਿਉੜਾ (ਰਾਜ ਮਲਟੀ ਸਪੈਸ਼ਲਿਟੀ ਹਸਪਤਾਲ), ਸੰਜੀਵ ਸ਼ਰਮਾ, ਅਮਰਿੰਦਰ ਸਿੰਘ (ਦੋਨੋਂ ਉਘੇ ਸਮਾਜ ਸੇਵੀ), ਪ੍ਰਿੰਸੀ.ਆਦਰਸ਼ ਕੁਮਾਰ, ਸਿੱਖਿਆ ਸ਼ਾਸਤਰੀ ਲੋਕ ਨਾਥ ਸ਼ਰਮਾ, ਅਤੇ ਡਾ.ਜੇ.ਐਸ. ਖੰਨਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਛੇਵੀਂ ਅਤੇ ਸੱਤਵੀਂ ਜਮਾਤ ਦਾ ਸਲਾਨਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਸੱਤਵੀਂ ਜਮਾਤ ਵਿੱਚੋਂ ਸੁਖਮਨੀ ਕੌਰ, ਹਰਜੀਤ ਸਿੰਘ, ਸਿਮਰਨ ਕੌਰ ਅਤੇ ਪਰਨੀਤ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਇਸੇ ਤਰ੍ਹਾਂ ਛੇਵੀਂ ਜਮਾਤ ਵਿੱਚੋਂ ਕਾਜੋਲ,ਪੀਹੂ ਅਤੇ ਸਿਧਾਰਥ ਕੁਮਾਰ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸੰਤ ਬਾਬਾ ਕਰਨੈਲ ਸਿੰਘ ਅਤੇ ਸੰਜੀਵ ਸ਼ਰਮਾ ਨੇ ਕਿਹਾ ਕਿ ਵਿਦਿਆਰਥੀ ਆਪਣੇ ਸੁਨਹਿਰੇ ਭਵਿੱਖ ਲਈ ਨੈਤਿਕ ਕਦਰਾਂ ਕੀਮਤਾਂ ਨੂੰ ਅਪਣਾਉਦੇ ਹੋਏ ਆਪਣੇ ਅਮੀਰ ਲਾਸਾਨੀ ਵਿਰਸੇ ਨਾਲ ਜੁੜਨ।

ਪ੍ਰਿੰਸੀਪਲ ਆਦਰਸ਼ ਕੁਮਾਰ ਅਤੇ ਸਿੱਖਿਆ ਸ਼ਾਸਤਰੀ ਲੋਕ ਨਾਲ ਸ਼ਰਮਾ ਨੇ ਕਿਹਾ ਕੀ ਵਿਦਿਆਰਥੀ ਮੋਬਾਈਲ ਫੋਨ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਆਪਣੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਸਤਿਕਾਰ ਕਰਨ। ਡਾ.ਜਗਦੀਸ਼ ਦਿਓੜਾ ਨੇ ਨਰੋਈ ਸਿਹਤ ਦੇ ਮੂਲ ਮੰਤਰ ਦੱਸਦੇ ਹੋਏ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ ਅਤੇ ਯੋਗ ਕਰਨ ਲਈ ਕਿਹਾ।ਉਘੇ ਸਮਾਜ ਸੇਵੀ ਅਮਰਿੰਦਰ ਸਿੰਘ ਅਤੇ ਡਾ. ਜੇ.ਐਸ. ਖੰਨਾ ਨੇ ਕਿਹਾ ਕਿ ਵਿਦਿਆਰਥੀ ਸੋਸ਼ਲ ਮੀਡੀਆ ਤੇ ਡੀਪ ਫੇਕ ਜਾਣਕਾਰੀਆਂ ਤੋਂ ਬਚਣ।

ਸਮੁੱਚੇ ਮਹਿਮਾਨਾਂ ਵੱਲੋਂ ਸਕੂਲ ਮੁਖੀ ਡਾ.ਬਲਰਾਮ ਸ਼ਰਮਾ ਅਤੇ ਉਨਾਂ ਦੀ ਸਮੁੱਚੀ ਟੀਮ ਦੀ ਬਿਹਤਰੀਨ ਕਾਰਗੁਜ਼ਾਰੀ ਬਾਰੇ ਭਰਵੀਂ ਪ੍ਰਸ਼ੰਸਾ ਕੀਤੀ ਗਈl ਮੰਚ ਸੰਚਾਲਨ ਡਾ. ਬਲਰਾਮ ਸ਼ਰਮਾ ਵੱਲੋਂ ਬਾਖੂਬੀ ਢੰਗ ਨਾਲ ਕੀਤਾ ਗਿਆ। ਸਕੂਲ ਵੱਲੋਂ ਕਿਤਾਬ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਇੱਕ ਵਿਲੱਖਣ ਪਿਰਤ ਕਾਇਮ ਕਰਦੇ ਹੋਏ ਆਏ ਮਹਿਮਾਨਾਂ ਦਾ ਪੁਸਤਕਾਂ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਕਤ ਤੋਂ ਇਲਾਵਾ ਕਪਿਲ ਦੇਵ ਸੋਨੀ, ਰਾਜਨ ਕੈਂਥ, ਹਰਪ੍ਰੀਤ ਕੌਰ, ਪੂਜਾ ਪਾਠਕ, ਕੁਲਦੀਪ ਕੌਰ, ਕਰਮਜੀਤ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਬਲਵੀਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਾਪੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments