Tuesday, May 7, 2024
No menu items!
HomeEducationI'm teacher, let me teach! ਮੈਂ ਅਧਿਆਪਕ ਹਾਂ, ਮੈਨੂੰ ਪੜ੍ਹਾਉਣ ਦਿਓ- ਟੀਚਰਾਂ...

I’m teacher, let me teach! ਮੈਂ ਅਧਿਆਪਕ ਹਾਂ, ਮੈਨੂੰ ਪੜ੍ਹਾਉਣ ਦਿਓ- ਟੀਚਰਾਂ ਨੇ ਅਨੋਖਾ ਪ੍ਰਦਰਸ਼ਨ ਕਰਦਿਆਂ ਚੁੱਕੇ ਵੱਡੇ ਸਵਾਲ

 

I’m teacher, let me teach! ਪੰਜਾਬ ਭਰ ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਹੱਥਾਂ ‘ਚ ਤਖ਼ਤੀਆਂ ਫੜ ਵਿਖਾਇਆ ਰੋਸ

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਪੰਜਾਬ ਨੈੱਟਵਰਕ, ਚੰਡੀਗੜ੍ਹ-

I’m teacher, let me teach! ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ ਦੇ ਪ੍ਰਾਇਮਰੀ ਅਧਿਆਪਕਾਂ ਤੋਂ ਲਏ ਜਾਂਦੇ ਗੈਰ ਵਿੱਦਿਅਕ ਕੰਮਾਂ ਅਤੇ ਡਿਊਟੀਆਂ ਨੂੰ ਬੰਦ ਕਰਵਾਉਣ ਲਈ ਸਮੁੱਚੇ ਪ੍ਰਾਇਮਰੀ ਵਰਗ ਦੀ ਮੰਗ ਤੇ ਉਲੀਕੇ ਸੂਬਾਈ ਪ੍ਰੋਗਰਾਮ ਤਹਿਤ ਚਾਲੂ ਕੀਤੀ ਮੁਹਿੰਮ ਦੇ ਤਹਿਤ “ਮੈਂ ਇੱਕ ਅਧਿਆਪਕ ਹਾਂ, ਮੈਨੂੰ ਬੱਚੇ ਪੜਾਉਣ ਦਿਓ” ਦੇ ਨਾਅਰੇ ਨੂੰ ਲੈ ਕੇ ਸ਼ੁਰੂਆਤੀ ਦੌਰ ਸਮੇਂ ਪੰਜਾਬ ਭਰ ਦੇ ਵੱਖ ਵੱਖ ਸਕੂਲਾਂ ਅੰਦਰ ਅਧਿਆਪਕ ਆਗੂਆਂ ਤੇ ਅਧਿਆਪਕਾਂ ਨੇ ਤਖ਼ਤੀਆਂ ਫੜ ਕੇ ਆਪਣਾ ਰੋਸ ਜਤਾਉਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਬੱਚਿਆਂ ਨੂੰ ਸਿੱਖਿਆ ਦੇਣ ਲਈ ਭਰਤੀ ਕੀਤਾ ਗਿਆ ਹੈ ਨਾ ਕਿ ਗੈਰ ਵਿੱਦਿਅਕ ਕੰਮਾਂ ਅਤੇ ਡਿਊਟੀਆਂ ਲਈ ਭਰਤੀ ਕੀਤਾ ਗਿਆ ਹੈ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਪੰਜਾਬ ਭਰ ਦੇ ਸਮੁੱਚੇ ਪ੍ਰਾਇਮਰੀ ਵਰਗ ਵੱਲੋਂ ਰੋਸ ਜਤਾਉਂਦਿਆਂ ਕਿਹਾ ਕਿ ਪ੍ਰਾਇਮਰੀ ਸਕੂਲਾਂ ਅੰਦਰ ਹਰੇਕ ਤਰਾਂ ਗੈਰ ਵਿੱਦਿਅਕ ਕੰਮਾਂ ਅਤੇ ਡਿਊਟੀਆਂ ਨੂੰ ਬੰਦ ਕਰਕੇ ਅਧਿਆਪਕ ਵਰਗ ਨੂੰ ਸਿਰਫ਼ ਅਤੇ ਸਿਰਫ਼ ਬੱਚਿਆਂ ਦੀ ਸਿੱਖਿਆ ਨਾਲ ਜੋੜਿਆ ਜਾਵੇ। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਕਿਹਾ ਗਿਆ ਕਿ ਅਧਿਆਪਕਾਂ ਤੋਂ ਲਏ ਜਾਂਦੇ ਗੈਰ ਵਿੱਦਿਅਕ ਕੰਮਾਂ ਅਤੇ ਡਿਊਟੀਆਂ ਨੂੰ ਬੰਦ ਕਰਵਾਉਣ ਤੱਕ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

13 ਜੁਲਾਈ ਨੂੰ ਜਲੰਧਰ ਵਿਖੇ ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਲਈ ਹੋ ਰਹੀ ਵਿਸ਼ਾਲ ਕਨਵੈੱਨਸ਼ਨ ਵਿੱਚ ਗੈਰ ਵਿੱਦਿਅਕ ਕੰਮਾਂ ਨੂੰ ਬੰਦ ਕਰਵਾਉਣ ਲਈ ਹੋਰ ਅਗਲੇਰਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆੜ ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਦਲਜੀਤ ਸਿੰਘ ਲਹੌਰੀਆ ਤੇ ਹੋਰ ਆਗੂ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂਆਂ ਨੇ ਪ੍ਰਦਰਸ਼ਨ ਕੀਤੇ ਸਨ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments