Tuesday, May 14, 2024
No menu items!
HomeChandigarhIMD Alert: ਮੌਸਮ ਵਿਭਾਗ ਪੰਜਾਬ ਵਲੋਂ ਹੁਣ ਆਰੇਂਜ਼ ਅਲਰਟ ਜਾਰੀ, ਠੰਡ ਤੋਂ...

IMD Alert: ਮੌਸਮ ਵਿਭਾਗ ਪੰਜਾਬ ਵਲੋਂ ਹੁਣ ਆਰੇਂਜ਼ ਅਲਰਟ ਜਾਰੀ, ਠੰਡ ਤੋਂ ਅਜੇ ਰਾਹਤ ਨਹੀਂ…!

 

IMD Alert: ਮੌਸਮ ਵਿਭਾਗ ਦੇ ਵਲੋਂ ਕੜਾਕੇ ਦੀ ਠੰਡ ਪੈਣ ਦੀ ਵੀ ਚੇਤਾਵਨੀ ਦਿੱਤੀ ਗਈ

ਪੰਜਾਬ ਨੈੱਟਵਰਕ, ਚੰਡੀਗੜ੍ਹ-

IMD Alert: ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। 22 ਜਨਵਰੀ ਨੂੰ ਰਾਜਸਥਾਨ ਦੇ ਬੀਕਾਨੇਰ ਵਿੱਚ ਤਾਪਮਾਨ ਆਮ ਨਾਲੋਂ 0.8 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ।

ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ 23 ਜਨਵਰੀ ਦੀ ਸਵੇਰ ਨੂੰ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਸੀ। ਅਜਿਹੀ ਸਥਿਤੀ ਵਿੱਚ ਹਵਾਈ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਰੇਲ ਗੱਡੀਆਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਸੜਕਾਂ ’ਤੇ ਆਵਾਜਾਈ ਵਿੱਚ ਵਿਘਨ ਪੈ ਰਿਹਾ ਹੈ।

ਇਸੇ ਵਿਚਾਲੇ ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਭਰ ਦੇ ਅੰਦਰ ਅਗਲੇ ਕੁੱਝ ਦਿਨਾਂ ਦੇ ਲਈ ਆਰੇਂਜ਼ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਜਿਥੇ ਸੂਬੇ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਉਥੇ ਹੀ ਕੜਾਕੇ ਦੀ ਠੰਡ ਪੈਣ ਦੀ ਵੀ ਚੇਤਾਵਨੀ ਮੌਸਮ ਵਿਭਾਗ ਦੇ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ-Big Breaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਘਰਾਂ ਤੋਂ ਆਏ ਬਾਹਰ

ਇਸ ਤੋਂ ਇਲਾਵਾ ਪੱਛਮੀ ਹਿਮਾਲਿਆ ਖੇਤਰ ‘ਚ ਇਸ ਵਾਰ ਬਾਰਿਸ਼ ਘੱਟ ਹੋਈ ਹੈ। ਜਿਸ ਕਾਰਨ ਉੱਤਰੀ ਭਾਰਤ ਜਿਵੇਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਬਿਹਾਰ ਅਤੇ ਝਾਰਖੰਡ ਵਿੱਚ ਅਜੇ ਵੀ ਸੀਤ ਲਹਿਰ ਜਾਰੀ ਹੈ ਅਤੇ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਪੈ ਰਹੀ ਹੈ।

ਇਥੇ ਦੱਸਣਾ ਬਣਦਾ ਹੈ ਕਿ, ਪੱਛਮੀ ਗੜਬੜ ਇੱਕ ਕਿਸਮ ਦੀ ਤੇਜ਼ ਬਰਫੀਲੀ ਹਵਾ ਹੈ। ਇਹ ਕੈਸਪੀਅਨ ਸਾਗਰ ਵਿੱਚ ਬਣਦੇ ਹਨ। ਫਿਰ ਉਥੋਂ ਇਹ ਇਰਾਕ, ਅਫਗਾਨਿਸਤਾਨ, ਈਰਾਨ ਆਦਿ ਰਾਹੀਂ ਭਾਰਤ ਪਹੁੰਚਦੀ ਹੈ। ਇਹ ਹਵਾਵਾਂ ਮੀਂਹ ਅਤੇ ਨਮੀ ਤੋਂ ਬਾਅਦ ਠੰਡ ਨੂੰ ਘੱਟ ਕਰਨ ਦਾ ਕੰਮ ਕਰਦੀਆਂ ਹਨ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments