Monday, May 20, 2024
No menu items!
HomeChandigarhIMD Alert: ਮੌਸਮ ਵਿਭਾਗ ਵਲੋਂ ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ,...

IMD Alert: ਮੌਸਮ ਵਿਭਾਗ ਵਲੋਂ ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ, ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਚੇਤਾਵਨੀ

 

IMD Alert: ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਚੇਤਾਵਨੀ

ਪੰਜਾਬ ਨੈੱਟਵਰਕ, ਚੰਡੀਗੜ੍ਹ/ਦਿੱਲੀ-

IMD Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਜਿਥੇ ਅਗਲੇ ਤਿੰਨ ਦਿਨਾਂ ਦੇ ਲਈ ਯੈਲੋ ਅਲਰਟ ਜਾਰੀ ਕਰਦਿਆਂ ਹੋਇਆ ਸੰਘਣੀ ਧੁੰਦ ਦੇ ਨਾਲ ਨਾਲ ਗਰਜ਼ ਦੇ ਨਾਲ ਬਾਰਿਸ਼ ਪੈਣ ਦੀ ਚੇਤਾਵਨੀ ਦਿੱਤੀ ਹੈ।

ਉਥੇ ਹੀ ਦੂਜੇ ਪਾਸੇ, ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਤੋਂ ਬਾਅਦ ਹੁਣ ਗੜੇ ਪੈਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (IMD) ਨੇ ਇਸ ਬਾਰੇ ਇੱਕ ਵੱਡਾ ਅਪਡੇਟ ਦਿੱਤਾ ਹੈ।

ਇਹ ਵੀ ਪੜ੍ਹੋ- Re-Evaluation : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਤੋਂ ਪਹਿਲਾਂ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ

ਮੌਸਮ ਵਿਭਾਗ (IMD) ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਯਾਨੀ ਪੰਜਾਬ ਅਤੇ ਹਰਿਆਣਾ, ਰਾਜਧਾਨੀ ਦਿੱਲੀ ਸਮੇਤ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਵਿੱਚ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ- Bank Holidays: ਫਰਵਰੀ ਮਹੀਨੇ ‘ਚ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਪੂਰੀ ਲਿਸਟ

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਹਲਕੀ ਗੜੇਮਾਰੀ ਦੀ ਸੰਭਾਵਨਾ ਵੀ ਜਤਾਈ ਹੈ। ਆਈਐਮਡੀ ਦੇ ਅਨੁਸਾਰ, ਅਗਲੇ 24 ਘੰਟਿਆਂ ਵਿੱਚ ਹਰਿਆਣਾ, ਪੰਜਾਬ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਅਤੇ ਚੰਡੀਗੜ੍ਹ ਵਿੱਚ ਗੜੇਮਾਰੀ ਹੋ ਸਕਦੀ ਹੈ।

ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਗੱਲ ਕਰੀਏ ਤਾਂ ਇੱਥੇ ਬਰਫਬਾਰੀ ਦੇਖਣ ਨੂੰ ਮਿਲ ਰਹੀ ਹੈ। ਆਉਣ ਵਾਲੇ ਕੁਝ ਦਿਨਾਂ ‘ਚ ਉੱਤਰੀ ਭਾਰਤ ‘ਚ ਠੰਡ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਪਹਾੜਾਂ ਦੀ ਰਾਣੀ ਸ਼ਿਮਲਾ ਵਿੱਚ ਲੋਕ ਮੌਸਮ ਦੀ ਪਹਿਲੀ ਬਰਫ਼ਬਾਰੀ ਦਾ ਆਨੰਦ ਲੈ ਰਹੇ ਹਨ। ਬਰਫਬਾਰੀ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਸੈਲਾਨੀ ਸ਼ਿਮਲਾ ਪਹੁੰਚੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments