Monday, April 22, 2024
No menu items!
HomeChandigarhYellow Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 21 ਜ਼ਿਲ੍ਹਿਆਂ ਲਈ ਯੈਲੋ ਅਲਰਟ...

Yellow Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 21 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਪਵੇਗਾ ਭਾਰੀ ਮੀਂਹ

 

Yellow Alert: ਪਹਾੜੀ ਖੇਤਰਾਂ ‘ਚ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਮੀਂਹ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Yellow Alert: ਬੇਸ਼ੱਕ ਦੁਪਹਿਰ ਸਮੇਂ ਨਿਕਲਦੀ ਕੜਾਕੇ ਦੀ ਧੁੱਪ ਨੂੰ ਦੇਖ ਕੇ ਕੁੱਝ ਲੋਕ ਸਰਦੀਆਂ ਵਾਲੇ ਕੱਪੜਿਆਂ ਨੂੰ ਉਰਾਤ ਕੇ ਗਰਮੀ ਵਾਲੇ ਕੱਪੜੇ ਪਾਉਣ ਲੱਗ ਪਏ ਹਨ, ਪਰ ਇਨ੍ਹਾਂ ਲੋਕਾਂ ਲਈ ਇਸ ਸਮੇਂ ਬੁਰੀ ਖ਼ਬਰ ਹੈ। ਕਿਉਂਕਿ ਇਕ ਵਾਰ ਤੋਂ ਠੰਡ ਵਧਣੀ ਸ਼ੁਰੂ ਹੋ ਗਈ ਹੈ।

ਦਰਅਸਲ, ਪਹਾੜੀ ਖੇਤਰਾਂ ਵਿਚ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਮੀਂਹ ਪੈ ਰਹੇ ਹਨ। ਇਸੇ ਵਿਚਾਲੇ ਹੀ ਮੌਸਮ ਵਿਭਾਗ ਦੇ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 21 ਜ਼ਿਲ੍ਹਿਆਂ ਜਿਨ੍ਹਾਂ ਵਿਚ, ਪਠਾਨਕੋਟ, ਫ਼ਿਰੋਜ਼ਪੁਰ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਪਟਿਆਲਾ, ਬਠਿੰਡਾ, ਕਪੂਰਥਲਾ, ਸੰਗਰੂਰ, ਫਰੀਦਕੋਟ, ਫ਼ਤਹਿਗੜ੍ਹ ਸਾਹਿਬ, ਮਾਨਸਾ, ਮੁਕਤਸਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਬਰਨਾਲਾ, ਤਰਨਤਾਰਨ, ਪਠਾਨਕੋਟ, ਫਾਜ਼ਿਲਕਾ, ਮਾਲੇਰਕੋਟਲਾ ਸ਼ਾਮਲ ਹਨ, ਲਈ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅਲਰਟ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। ਵਿਭਾਗ ਨੇ 2 ਅਤੇ 3 ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਵਿਭਾਗ ਅਨੁਸਾਰ ਪੰਜਾਬ ਵਿੱਚ 29 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਨਾਲ ਮੌਸਮ ਦੀ ਸਥਿਤੀ ਵੀ ਵਿਗੜ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments