Wednesday, May 8, 2024
No menu items!
HomeChandigarhIMD Weather Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 11 ਜ਼ਿਲ੍ਹਿਆਂ 'ਚ...

IMD Weather Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 11 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਪੜ੍ਹੋ ਪੂਰੀ ਖ਼ਬਰ

 

IMD Weather Alert: ਮੌਸਮ ਵਿਭਾਗ ਦੁਆਰਾ ਕੀਤੀ ਗਈ ਭਵਿੱਖਬਾਣੀ ਦੇ ਮੁਤਾਬਿਕ ਮੀਂਹ ਅਤੇ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-

IMD Weather Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਦੇ 11 ਜ਼ਿਲ੍ਹਿਆਂ ਦੇ ਵਿਚ ਭਾਰੀ ਮੀਂਹ ਦੇ ਨਾਲ ਨਾਲ ਅਸਮਾਨੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਬਾਰੇ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਮੌਸਮ ਵਿਭਾਗ ਦੁਆਰਾ ਕੀਤੀ ਗਈ ਭਵਿੱਖਬਾਣੀ ਦੇ ਮੁਤਾਬਿਕ, ਅਗਲੇ ਕੁੱਝ ਘੰਟਿਆਂ ਦੌਰਾਨ ਮਾਲਵੇ ਅਤੇ ਦੁਆਬੇ ਦੇ ਇੱਕ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿਚ ਮੀਂਹ ਅਤੇ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਵਿਭਾਗ ਦੁਆਰਾ ਜਿਨ੍ਹਾਂ ਜ਼ਿਲ੍ਹਿਆਂ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿਚ ਬਰਨਾਲਾ, ਬਠਿੰਡਾ, ਫਾਜ਼ਿਲਕਾ , ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ ਸ਼ਾਮਲ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਨ੍ਹਾਂ ਜ਼ਿਲ੍ਹਿਆਂ ਦੇ ਵਿਚ ਅਗਲੇ ਕੁੱਝ ਘੰਟਿਆਂ ਦੇ ਦੌਰਾਨ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਉਥੇ ਹੀ ਮੌਸਮ ਵਿਭਾਗ ਨੇ 27 ਅਤੇ 28 ਅਪ੍ਰੈਲ ਲਈ ਪੰਜਾਬ ਭਰ ਦੇ ਅੰਦਰ ਆਰੇਂਜ਼ ਅਤੇ ਯੈਲੋ ਅਲਰਟ ਵੀ ਕੀਤਾ ਜਾ ਰਿਹਾ ਹੋਇਆ ਹੈ। ਯਾਨੀਕਿ ਕੱਲ੍ਹ ਅਤੇ ਪਰਸੋਂ ਵੀ ਸੂਬੇ ਅੰਦਰ ਬਰਸਾਤ ਵਾਲਾ ਮੌਸਮ ਬਣਿਆ ਰਹੇਗਾ।

Image

ਦੱਸ ਦਈਏ ਕਿ, ਸੂਬੇ ਦੇ ਅੰਦਰ ਪਿਛਲੇ ਦਿਨੀਂ ਹੋਈ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਜਿਆਦਾ ਨੁਕਸਾਨ ਕੀਤਾ ਹੈ। ਕਿਸਾਨ ਇਸ ਵੇਲੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਹੱਥ ਖੜੇ ਕਰਦੀ ਵਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments