Thursday, May 16, 2024
No menu items!
HomeChandigarhIMD Weather Alert: ਪੰਜਾਬ ਦੇ 16 ਜ਼ਿਲ੍ਹਿਆਂ 'ਚ ਅਗਲੇ ਕੁੱਝ ਘੰਟਿਆਂ ਦੌਰਾਨ...

IMD Weather Alert: ਪੰਜਾਬ ਦੇ 16 ਜ਼ਿਲ੍ਹਿਆਂ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ, ਪੜ੍ਹੋ ਪੂਰੀ ਖ਼ਬਰ

 

IMD Weather Alert: ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਕਈ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

IMD Weather Alert: ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ–PSEB 8th and 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ 30 ਅਪ੍ਰੈਲ ਨੂੰ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ‘ਤੇ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਮੌਸਮ ਵਿਭਾਗ ਮੁਤਾਬਕ, ਅਗਲੇ ਕੁੱਝ ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਫਾਜ਼ਿਲਕਾ , ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਭਾਰੀ ਮੀਂਹ, ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਭਾਰਤ ਵਿੱਚ ਇਸ ਸਮੇਂ ਮੌਸਮ ਦੇ ਦੋ ਰੂਪ ਦੇਖਣ ਨੂੰ ਮਿਲ ਰਹੇ ਹਨ। ਬਿਹਾਰ ਅਤੇ ਝਾਰਖੰਡ ਸਮੇਤ ਕਈ ਰਾਜਾਂ ‘ਚ ਗਰਮੀ ਆਪਣੇ ਸਿਖਰ ‘ਤੇ ਹੈ। ਪੱਛਮੀ ਹਵਾਵਾਂ ਕਾਰਨ ਹੀਟ ਵੇਵ ਵੀ ਦੇਖਣ ਨੂੰ ਮਿਲ ਰਹੀ ਹੈ। ਉਥੇ ਹੀ, ਜੇਕਰ ਅਸੀਂ ਜੰਮੂ-ਕਸ਼ਮੀਰ ਅਤੇ ਉੱਤਰ-ਪੂਰਬੀ ਹਿਮਾਲੀਅਨ ਖੇਤਰਾਂ ਦੀ ਗੱਲ ਕਰੀਏ ਤਾਂ ਇੱਥੇ ਬਾਰਿਸ਼ ਅਤੇ ਬਰਫਬਾਰੀ ਹੋ ਰਹੀ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਮੌਸਮ ‘ਚ ਬਦਲਾਅ ਕਾਰਨ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ‘ਚ ਵੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਰ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਅਤੇ ਗੜੇਮਾਰੀ ਦੇ ਨਾਲ ਮੀਂਹ ਵੀ ਮੁਸ਼ਕਲਾਂ ਪੈਦਾ ਕਰ ਰਿਹਾ ਹੈ।

ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਅੰਦਰੂਨੀ ਇਲਾਕਿਆਂ ‘ਚ ਕਈ ਥਾਵਾਂ ‘ਤੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਤ੍ਰਿਪੁਰਾ ‘ਚ ਗਰਮੀ ਦੀ ਲਹਿਰ ਕਾਰਨ ਸਕੂਲ 1 ਮਈ ਤੱਕ ਬੰਦ ਕਰ ਦਿੱਤੇ ਗਏ ਹਨ।

छवि

ਬੈਂਗਲੁਰੂ ‘ਚ ਲੋਕ ਪਾਣੀ ਦੇ ਸੰਕਟ ਦੇ ਨਾਲ-ਨਾਲ ਗਰਮੀ ਦਾ ਵੀ ਸਾਹਮਣਾ ਕਰ ਰਹੇ ਹਨ। ਐਤਵਾਰ ਨੂੰ ਇੱਥੇ 38.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਵੱਧ ਹੈ। ਸ਼ਨੀਵਾਰ ਨੂੰ ਤਾਪਮਾਨ 37.4 ਸੀ। ਜੋ ਕਿ ਆਮ ਨਾਲੋਂ 3.3 ਡਿਗਰੀ ਵੱਧ ਸੀ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਆਈਐਮਡੀ ਮੁਤਾਬਕ ਪੱਛਮੀ ਬੰਗਾਲ, ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀਆਂ ਕੁਝ ਥਾਵਾਂ ‘ਤੇ ਅਗਲੇ ਪੰਜ ਦਿਨਾਂ ਤੱਕ ਤਾਪਮਾਨ 42 ਤੋਂ 45 ਡਿਗਰੀ ਰਹਿ ਸਕਦਾ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ, ਮਰਾਠਵਾੜਾ, ਉੱਤਰੀ ਤਾਮਿਲਨਾਡੂ, ਪੂਰਬੀ ਉੱਤਰ ਪ੍ਰਦੇਸ਼ ਦੇ ਅੰਦਰੂਨੀ ਹਿੱਸਿਆਂ ਦੇ ਨਾਲ-ਨਾਲ ਬਿਹਾਰ, ਛੱਤੀਸਗੜ੍ਹ, ਝਾਰਖੰਡ ਦੇ ਕਈ ਇਲਾਕਿਆਂ ‘ਚ ਤਾਪਮਾਨ 42 ਡਿਗਰੀ ਤੱਕ ਰਹਿ ਸਕਦਾ ਹੈ।

छवि

ਇਸ ਤੋਂ ਇਲਾਵਾ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਜੰਮੂ ਦੇ ਬਾਂਦੀਪੋਰਾ ‘ਚ ਬਰਫੀਲੇ ਤੂਫਾਨ ਕਾਰਨ ਕਈ ਵਾਹਨ ਫਸ ਗਏ। ਬੀਆਰਓ ਮੁਤਾਬਕ ਕਾਫੀ ਮਿਹਨਤ ਤੋਂ ਬਾਅਦ ਗੱਡੀਆਂ ਨੂੰ ਬਾਹਰ ਕੱਢਿਆ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments