Saturday, April 27, 2024
No menu items!
HomeChandigarhIMD Weather Alert: ਪੰਜਾਬ 'ਚ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਦੀ...

IMD Weather Alert: ਪੰਜਾਬ ‘ਚ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ, IMD ਵੱਲੋਂ ਯੈਲੋ ਅਲਰਟ ਜਾਰੀ

 

ਮੌਸਮ ਵਿਭਾਗ (IMD) ਨੇ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ

ਮੌਸਮ ਵਿਭਾਗ (IMD) ਨੇ ਪੰਜਾਬ ਦੇ ਅੰਦਰ ਅੱਜ ਤੋਂ ਲੈ ਕੇ 31 ਮਾਰਚ ਤੱਕ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ ਦਿੱਤੀ ਹੈ। ਕੁਦਰਤ ਦੇ ਬਦਲਦੇ ਸੁਭਾਅ ਨੂੰ ਦੇਖਦੇ ਹੋਏ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ (IMD) ਦੀ ਜਾਣਕਾਰੀ ਮੁਤਾਬਕ ਆਉਣ ਵਾਲੇ ਤਿੰਨ-ਚਾਰ ਦਿਨਾਂ ‘ਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਇਸ ਦੌਰਾਨ ਪੰਜਾਬ ਦੇ ਤਕਰੀਬਨ ਸਾਰੇ ਜਿਲ੍ਹਿਆਂ ਵਿਚ ਜਿਥੇ ਭਾਰੀ ਮੀਂਹ ਪਵੇਗਾ, ਉਥੇ ਹੀ ਦੇਸ਼ ਦੇ ਬਾਕੀ ਹਿੱਸਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਵੇਗੀ।

Image

IMD ਵੱਲੋਂ ਖਾਸ ਤੌਰ ‘ਤੇ ਉੱਤਰ-ਪੂਰਬੀ ਅਤੇ ਪੂਰਬੀ ਭਾਰਤ ‘ਚ ਤੂਫਾਨ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮੱਧ ਭਾਰਤ ਦੇ ਕਈ ਇਲਾਕਿਆਂ ‘ਚ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ।

IMD ਦੀ ਜਾਣਕਾਰੀ ਅਨੁਸਾਰ ਕਈ ਹਿੱਸਿਆਂ ਵਿੱਚ ਤੂਫ਼ਾਨ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲਗਾਤਾਰ ਬਦਲਦੇ ਮੌਸਮ ਦੇ ਕਾਰਨ ਪਿਛਲੇ ਕੁਝ ਦਿਨਾਂ ਤੋਂ ਮੈਦਾਨੀ ਇਲਾਕਿਆਂ ਵਿੱਚ ਵੱਖ-ਵੱਖ ਮੌਸਮ ਦੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ।

ਮੌਸਮੀ ਹਾਲਾਤ ਕਾਰਨ ਮੀਂਹ ਦੇ ਨਾਲ-ਨਾਲ ਹਨੇਰੀ ਤੇ ਗੜੇਮਾਰੀ ਵੀ ਜਾਰੀ ਹੈ, ਜਿਸ ਕਾਰਨ ਕਿਸਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Image

ਮੌਸਮ ਵਿਭਾਗ (IMD) ਦੀ ਜਾਣਕਾਰੀ ਮੁਤਾਬਕ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਤੋਂ ਇਲਾਵਾ ਛੱਤੀਸਗੜ੍ਹ, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ ‘ਚ ਤੇਜ਼ ਤੂਫਾਨ ਅਤੇ ਮੀਂਹ ਦੀ ਸੰਭਾਵਨਾ ਹੈ।

ਦੇਸ਼ ਦੇ ਪੂਰਬੀ ਰਾਜਾਂ ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਦਾ ਰੂਪ ਬਦਲ ਰਿਹਾ ਹੈ। ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ, ਜਦੋਂ ਕਿ ਸਵੇਰੇ-ਸ਼ਾਮ ਠੰਢ ਮਹਿਸੂਸ ਕੀਤੀ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments