Friday, March 1, 2024
No menu items!
HomeChandigarhIMD Weather Forecast Latest Update: ਮੌਸਮ ਵਿਭਾਗ ਦੀ ਭਵਿੱਖਬਾਣੀ! ਇਸ ਦਿਨ ਪਵੇਗਾ...

IMD Weather Forecast Latest Update: ਮੌਸਮ ਵਿਭਾਗ ਦੀ ਭਵਿੱਖਬਾਣੀ! ਇਸ ਦਿਨ ਪਵੇਗਾ ਭਾਰੀ ਮੀਂਹ

 

IMD Weather Forecast Latest Update:

ਪੰਜਾਬ ਨੈੱਟਵਰਕ, ਨਵੀਂ ਦਿੱਲੀ/ਚੰਡੀਗੜ੍ਹ

IMD Weather Forecast Latest Update: ਪੰਜਾਬ ਸਮੇਤ ਉੱਤਰੀ ਭਾਰਤ ਦੇ ਅੰਦਰ ਸਰਦੀਆਂ ਦਾ ਮੌਸਮ ਹੁਣ ਆਪਣੇ ਆਖ਼ਰੀ ਪੜਾਅ ‘ਤੇ ਹੈ, ਧੁੱਪ ਦੇ ਨਾਲ-ਨਾਲ, ਸੀਤ ਲਹਿਰ ਜਾਰੀ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜਲਦੀ ਹੀ ਮੌਸਮ ਬਦਲ ਜਾਵੇਗਾ। ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 13 ਫਰਵਰੀ ਤੋਂ ਦੇਸ਼ ਭਰ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਵੇਗੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਮੌਸਮ ਵਿਭਾਗ ਦੀ ਮੰਨੀਏ ਤਾਂ, 12 ਫਰਵਰੀ ਨੂੰ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਠੰਡ ਮਹਿਸੂਸ ਹੋਵੇਗੀ। 13 ਫਰਵਰੀ ਨੂੰ ਸੰਘਣੇ ਬੱਦਲਾਂ ਨਾਲ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 14 ਫਰਵਰੀ ਨੂੰ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਪੂਰਬੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਦੇ ਕੁਝ ਇਲਾਕਿਆਂ ‘ਚ 10 ਤੋਂ 14 ਫਰਵਰੀ ਦਰਮਿਆਨ ਹਲਕੀ ਬਾਰਿਸ਼ ਹੋ ਸਕਦੀ ਹੈ। ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ 2 ਦਿਨਾਂ ‘ਚ ਓਡੀਸ਼ਾ ‘ਚ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ 12 ਤੋਂ 15 ਫਰਵਰੀ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।

ਪੱਛਮੀ ਬੰਗਾਲ ਵਿੱਚ ਵੀ 13 ਤੋਂ 15 ਫਰਵਰੀ ਦਰਮਿਆਨ ਮੀਂਹ ਪੈ ਸਕਦਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕ ਠੰਢ ਮਹਿਸੂਸ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments