Friday, May 17, 2024
No menu items!
HomeChandigarhIMD Weather Forecast: ਮੌਸਮ ਵਿਭਾਗ ਵਲੋਂ ਇਨ੍ਹਾਂ ਰਾਜਾਂ 'ਚ ਭਾਰੀ ਮੀਂਹ ਦਾ...

IMD Weather Forecast: ਮੌਸਮ ਵਿਭਾਗ ਵਲੋਂ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

 

IMD ਨੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਅਤੇ ਬਰਫ਼ਬਾਰੀ ਦੇ ਤੇਜ਼ ਹੋਣ ਦੀ ਵੀ ਭਵਿੱਖਬਾਣੀ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

IMD Weather Forecast: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਜਾਰੀ ਹੈ। ਮੌਸਮ ਵਿਭਾਗ (IMD) ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਈ।

ਉਥੇ ਹੀ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਹਲਕੀ ਬਾਰਸ਼ ਪੈਣ ਦੀ ਸੰਭਾਵਨਾ ਹੈ, ਜਦੋਂਕਿ ਬਹੁਤੇ ਇਲਾਕਿਆਂ ਵਿਚ ਧੁੱਪ ਨਿਕਲੇਗੀ। ਜਾਣਕਾਰੀ ਲਈ ਦੱਸ ਦਈਏ ਕਿ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਬਾਕੀ ਇਲਾਕਿਆਂ ਵਿੱਚ ਤਾਪਮਾਨ ਆਮ ਵਾਂਗ ਰਿਹਾ। ਦੇਸ਼ ਦੇ ਤੱਟੀ ਖੇਤਰਾਂ ਵਿੱਚ ਵੀ ਦਰਮਿਆਨੀ ਬਾਰਿਸ਼ ਹੋਈ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ ਗੜੇ ਪਏ।

IMD ਅਨੁਸਾਰ, ਪੂਰਬੀ ਮੱਧ ਪ੍ਰਦੇਸ਼ ਅਤੇ ਵਿਦਰਭ ਦੇ ਨਾਲ-ਨਾਲ ਤੇਲੰਗਾਨਾ ਅਤੇ ਛੱਤੀਸਗੜ੍ਹ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੱਧ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਦੇ ਨਾਲ ਥੋੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ।

ਮਰਾਠਵਾੜ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਜਾਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਪੂਰਬੀ ਮੱਧ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਅਤੇ 26 ਫਰਵਰੀ ਨੂੰ ਛੱਤੀਸਗੜ੍ਹ ਵਿਚ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਹੈ।

ਮੱਧ ਭਾਰਤ ਵਿੱਚ ਮੀਂਹ ਅਤੇ ਗੜੇ

ਮੱਧ ਭਾਰਤ ਵਿੱਚ ਤੇਜ਼ ਬਿਜਲੀ ਅਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜੇ ਪੈਣ ਦੀ ਸੰਭਾਵਨਾ ਹੈ। IMD ਨੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਅਤੇ ਬਰਫ਼ਬਾਰੀ ਦੇ ਤੇਜ਼ ਹੋਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੱਧ ਪ੍ਰਦੇਸ਼, ਉੜੀਸਾ ਅਤੇ ਝਾਰਖੰਡ ਵਰਗੇ ਰਾਜਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments