Friday, March 1, 2024
No menu items!
HomeChandigarhIMD Weather Forecast: ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ! ਘਰੋਂ ਬਾਹਰ ਨਿਕਲਣ...

IMD Weather Forecast: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ, ਮੌਸਮ ਵਿਭਾਗ ਦਾ ਅਲਰਟ ਜਾਰੀ

 

IMD Weather Forecast: ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਜੰਮੂ-ਕਸ਼ਮੀਰ ਅਤੇ ਹਿਮਾਚਲ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ

IMD Weather Forecast: ਮੌਸਮ ਵਿਭਾਗ (IMD) ਨੇ ਕਿਹਾ ਕਿ ਪੰਜਾਬ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਦਾ ਨਵਾਂ ਦੌਰ ਸ਼ੁਰੂ ਹੋ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਚੇਤਾਵਨੀ ਵੀ ਦਿੱਤੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹੇਗੀ।

ਮੌਸਮ ਵਿਭਾਗ ਮੁਤਾਬਿਕ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ‘ਚ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਜੰਮੂ-ਕਸ਼ਮੀਰ ਅਤੇ ਹਿਮਾਚਲ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

 

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ, 5 ਅਤੇ 6 ਫਰਵਰੀ ਨੂੰ ਚੰਡੀਗੜ੍ਹ, ਤੋਂ ਇਲਾਵਾ ਪੰਜਾਬ ਦੇ ਕੁੱਝ ਹਿੱਸਿਆਂ ਦੇ ਨਾਲ ਨਾਲ ਜੰਮੂ-ਕਸ਼ਮੀਰ, ਹਿਮਾਚਲ, ਉੱਤਰਾਖੰਡ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਇਕੱਲੇ ਗੜੇ ਪੈਣ ਦੀ ਸੰਭਾਵਨਾ ਹੈ।

Image

ਮੌਸਮ ਵਿਭਾਗ (IMD) ਨੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਇਥੇ ਜ਼ਿਕਰ ਕਰਨਾ ਬਣਦਾ ਹੈ ਕਿ, ਪਿਛਲੇ ਦਿਨ ਹੋਈ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਠੰਡ ਵਿੱਚ ਵੀ ਕਾਫੀ ਇਜ਼ਾਫਾ ਹੋ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਲਰਟ ਕੀਤਾ ਹੈ ਕਿ, ਉਹ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮੌਸਮ ਬਾਰੇ ਪੂਰੀ ਸੂਚਨਾ ਲੈ ਲੈਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments