Friday, May 3, 2024
No menu items!
HomeChandigarhIMD Weather Forecast: ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ...

IMD Weather Forecast: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

 

IMD Weather Forecast: ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਨਾਲ ਮੀਂਹ ਪਵੇਗਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

IMD Weather Forecast: ਦੇਸ਼ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮਾਨਸੂਨ ਦੇ ਬੱਦਲਾਂ ਤੋਂ ਬਿਨਾਂ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ-NCR ਸਮੇਤ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ (ਯੂਪੀ), ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਵਿੱਚ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਮੌਸਮ ਵਿਭਾਗ ਦੇ ਅਲਰਟ ਮੁਤਾਬਿਕ, ਅੱਜ ਤੋਂ 15 ਅਪ੍ਰੈਲ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਦਿੱਲੀ ਵਿੱਚ ਵੀ ਮੌਸਮ ਖ਼ਰਾਬ ਰਹੇਗਾ। ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਨੇ ਕੱਲ੍ਹ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਰਾਜ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਵੱਲੋਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ, ਮੌਸਮ ਵਿਭਾਗ ਮੁਤਾਬਿਕ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ‘ਚ ਵੀ ਅਗਲੇ 2 ਦਿਨਾਂ ਤੱਕ ਮੌਸਮ ਖਰਾਬ ਰਹੇਗਾ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

IMD ਦੇ ਅਨੁਸਾਰ, ਅਪ੍ਰੈਲ ਦੇ ਮਹੀਨੇ ਵਿੱਚ ਗਰਮੀਆਂ ਦੇ ਮੌਸਮ ਵਿੱਚ ਮੌਸਮ ਕਦੇ ਗਰਮ ਅਤੇ ਕਦੇ ਠੰਡਾ ਹੋਣ ਦਾ ਕਾਰਨ ਪੱਛਮੀ ਗੜਬੜ ਹੈ ਜੋ ਈਰਾਨ ਅਤੇ ਪਾਕਿਸਤਾਨ ਤੋਂ ਲੰਘ ਕੇ ਭਾਰਤ ਵਿੱਚ ਦਾਖਲ ਹੁੰਦਾ ਹੈ।

ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੇ ਤੋਂ ਦਰਮਿਆਨੇ ਬੱਦਲ ਵਰਖਾ ਕਰਨਗੇ। ਹਿਮਾਚਲ ਪ੍ਰਦੇਸ਼ ਵਿੱਚ ਅੱਜ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਰਾਜਸਥਾਨ ‘ਚ ਅਗਲੇ 4 ਦਿਨਾਂ ਤੱਕ ਮੌਸਮ ਬਹੁਤ ਖਰਾਬ ਰਹੇਗਾ।

ਬੱਦਲ ਗਰਜ ਨਾਲ ਮੀਂਹ ਪੈ ਸਕਦੇ ਹਨ। ਅੱਜ ਤੋਂ 15 ਅਪ੍ਰੈਲ ਦੇ ਵਿਚਕਾਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਦਿੱਲੀ, ਤੇਲੰਗਾਨਾ, ਕੇਰਲ, ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਪਵੇਗਾ।

ਅੱਜ ਅਤੇ ਕੱਲ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਵਿੱਚ ਚੰਗੀ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਦੇਸ਼ ਵਿੱਚ ਮਾਨਸੂਨ ਤੋਂ ਬਿਨਾਂ ਮੀਂਹ ਪੈ ਰਿਹਾ ਹੈ। ਕੱਲ੍ਹ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਸ਼ਹਿਰਾਂ ਵਿੱਚ ਚੰਗੀ ਬਾਰਿਸ਼ ਹੋਈ। ਕੁਝ ਥਾਵਾਂ ‘ਤੇ ਗੜੇ ਵੀ ਪਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments