Monday, April 22, 2024
No menu items!
HomeChandigarhIMD Weather Forecast: ਮੌਸਮ ਵਿਭਾਗ ਦੀ ਚੇਤਾਵਨੀ! 2 ਦਿਨ ਭਾਰੀ ਮੀਂਹ ਅਤੇ...

IMD Weather Forecast: ਮੌਸਮ ਵਿਭਾਗ ਦੀ ਚੇਤਾਵਨੀ! 2 ਦਿਨ ਭਾਰੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ

 

IMD Weather Forecast: ਪੰਜਾਬ ਸਮੇਤ ਉੱਤਰ ਭਾਰਤ ਦੇ ਕੁੱਝ ਹਿੱਸਿਆਂ ਵਿਚ ਭਾਰੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

IMD Weather Forecast: ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਰਗੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੇ ਤੇਜ਼ ਹੋਣ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਮੁੜ ਪਰਤ ਆਈ ਹੈ। ਪੰਜਾਬ, ਹਰਿਆਣਾ ਸਮੇਤ ਉੱਤਰ ਪ੍ਰਦੇਸ਼ ਅਤੇ ਦਿੱਲੀ ਵਰਗੇ ਰਾਜਾਂ ਵਿੱਚ ਦਿਨ ਵੇਲੇ ਤੇਜ਼ ਧੁੱਪ ਹੁੰਦੀ ਹੈ ਪਰ ਲੋਕਾਂ ਨੂੰ ਸਵੇਰੇ ਅਤੇ ਰਾਤ ਨੂੰ ਕੰਬਣੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ ਪੰਜਾਬ ਸਮੇਤ ਉੱਤਰ ਭਾਰਤ ਦੇ ਕੁੱਝ ਹਿੱਸਿਆਂ ਵਿਚ ਭਾਰੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਠੰਡਾ ਰਹੇਗਾ।

ਕਿਤੇ ਮੀਂਹ ਅਤੇ ਕਿਤੇ ਗੜੇ

IMD ਅਨੁਸਾਰ, ਪੂਰੇ ਆਉਣ ਵਾਲੇ ਹਫ਼ਤੇ ਦੌਰਾਨ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਜਾਰੀ ਰਹੇਗੀ। ਪਿਛਲੇ ਕੁਝ ਦਿਨਾਂ ‘ਚ ਦੇਸ਼ ਦੇ ਕਈ ਹਿੱਸਿਆਂ ‘ਚ ਮੀਂਹ ਵੀ ਪੈ ਰਿਹਾ ਹੈ। ਛੱਤੀਸਗੜ੍ਹ ‘ਚ ਕਈ ਥਾਵਾਂ ‘ਤੇ ਗੜੇ ਪਏ। ਬੀਤੇ ਕੱਲ੍ਹ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਹਲਕਾ ਮੀਂਹ ਪਿਆ, ਜਦੋਂਕਿ ਓਡੀਸ਼ਾ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪਿਆ।

ਅਰੁਣਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਮੁਜ਼ੱਫਰਾਬਾਦ, ਗਿਲਗਿਤ ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੇਖੀ ਗਈ। ਆਉਣ ਵਾਲੇ ਦਿਨਾਂ ਵਿੱਚ ਵੀ ਇਨ੍ਹਾਂ ਇਲਾਕਿਆਂ ਵਿੱਚ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ‘ਚ ਮੌਸਮ ਅਜਿਹਾ ਹੀ ਰਹੇਗਾ

ਪੂਰਬੀ ਮੱਧ ਪ੍ਰਦੇਸ਼ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਛੱਤੀਸਗੜ੍ਹ ਵਿੱਚ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ, ਮੱਧ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਦੇਖਣ ਨੂੰ ਮਿਲ ਸਕਦੀਆਂ ਹਨ। 1 ਮਾਰਚ ਤੋਂ 3 ਮਾਰਚ ਤੱਕ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments