Friday, March 1, 2024
No menu items!
HomeNationalIMD Weather: ਪੰਜਾਬ 'ਚ ਰੈੱਡ ਅਲਰਟ ਜਾਰੀ! ਮੌਸਮ ਵਿਭਾਗ ਵਲੋਂ ਸੀਤ ਲਹਿਰ...

IMD Weather: ਪੰਜਾਬ ‘ਚ ਰੈੱਡ ਅਲਰਟ ਜਾਰੀ! ਮੌਸਮ ਵਿਭਾਗ ਵਲੋਂ ਸੀਤ ਲਹਿਰ ਦੀ ਚੇਤਾਵਨੀ

 

IMD Weather Forecast Fog Rain Snowfall Alert:

ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਠੰਡ ਨੂੰ ਲੈ ਕੇ ‘ਰੈੱਡ/ਆਰੇਂਜ ਅਲਰਟ’ ਅਲਰਟ ਜਾਰੀ ਕਰਦਿਆਂ ਹੋਇਆ, ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ। ਦੱਸ ਦਈਏ ਕਿ, ਪੂਰਾ ਦੇਸ਼ ਸੰਘਣੀ ਧੁੰਦ ਦੀ ਲਪੇਟ ਵਿੱਚ ਹੈ। ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ।

ਸੰਘਣੀ ਧੁੰਦ ਰਹਿਣ ਦੀ ਭਵਿੱਖਬਾਣੀ

ਲੋਕ ਅੱਗ ਲਗਾ ਕੇ ਠੰਡ ਤੋਂ ਬਚਾਅ ਕਰ ਰਹੇ ਹਨ। ਅੱਜ ਪੰਜਾਬ ਸਮੇਤ ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ ਛਾਈ ਰਹੀ। ਘੱਟੋ-ਘੱਟ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 28 ਜਨਵਰੀ ਤੱਕ ਸੰਘਣੀ ਧੁੰਦ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ (IMD) ਨੇ ਕਿਹਾ ਕਿ ਉੱਤਰੀ ਭਾਰਤ ਵਿੱਚ 28 ਜਨਵਰੀ ਤੱਕ ਸੰਘਣੀ ਧੁੰਦ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਅਗਲੇ 2 ਦਿਨਾਂ ਤੱਕ ਠੰਡ ਦੀ ਸਥਿਤੀ ਬਣੀ ਰਹੇਗੀ।

ਸੀਤ ਲਹਿਰ ਕਾਰਨ 25 ਤੋਂ 28 ਜਨਵਰੀ ਤੱਕ ‘ਰੈੱਡ/ਆਰੇਂਜ ਅਲਰਟ’ ਜਾਰੀ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਜਤਾਈ ਹੈ। ਸੀਤ ਲਹਿਰ ਕਾਰਨ 25 ਤੋਂ 28 ਜਨਵਰੀ ਤੱਕ ‘ਰੈੱਡ/ਆਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ, ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ 25 ਤੋਂ 28 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ‘ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ। ਧੁੰਦ ਕਾਰਨ ਰੇਲ ਗੱਡੀਆਂ ਅਤੇ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਖਰਾਬ ਮੌਸਮ ਕਾਰਨ ਕੁਝ ਫਲਾਈਟਾਂ ਨੂੰ ਡਾਇਵਰਟ ਵੀ ਕੀਤਾ ਗਿਆ ਹੈ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments