Friday, March 1, 2024
No menu items!
HomeNationalIMD Yellow Alert: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ!

IMD Yellow Alert: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ!

 

IMD Yellow Alert: ਮੌਸਮ ਵਿਭਾਗ ਨੇ ਪੰਜਾਬ ਸਮੇਤ ਕਈ ਰਾਜਾਂ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ 

ਪੰਜਾਬ ਨੈੱਟਵਰਕ, ਚੰਡੀਗੜ੍ਹ/ ਨਵੀਂ ਦਿੱਲੀ

IMD Yellow Alert: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਸਰਦੀ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਦਿੱਲੀ ਐਨਸੀਆਰ ਵਿੱਚ ਅੱਜ ਮੀਂਹ ਪਿਆ।

ਇਕ ਪਾਸੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋ ਰਹੀ ਹੈ ਅਤੇ ਦੂਜੇ ਪਾਸੇ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਨਾਲ ਠੰਡ ਨੇ ਵਾਪਸੀ ਕਰ ਦਿੱਤੀ ਹੈ। ਮੌਸਮ ਵਿਭਾਗ (IMD Yellow Alert) ਨੇ ਪੰਜਾਬ ਸਮੇਤ ਕਈ ਰਾਜਾਂ ਵਿੱਚ 5 ਫਰਵਰੀ ਨੂੰ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਕੀਤਾ ਹੈ।

Image

ਚੇਤਾਵਨੀ ਜਾਰੀ ਕਰਦੇ ਹੋਏ, ਮੌਸਮ ਵਿਭਾਗ (IMD Yellow Alert) ਨੇ ਕਿਹਾ ਕਿ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਕੱਲ੍ਹ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ, ਜਿਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਪੈਣ ਦੀ ਵੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।

ਦੂਜੇ ਪਾਸੇ, IMD ਵਲੋਂ ਉੱਤਰ-ਪੱਛਮੀ ਅਤੇ ਨਾਲ ਲੱਗਦੇ ਮੱਧ ਭਾਰਤ ਦੇ ਵੱਖ-ਵੱਖ ਸਥਾਨਾਂ ‘ਤੇ ਤੇਜ਼ ਗਰਜ ਨਾਲ ਹਲਕੀ ਬਾਰਿਸ਼ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਹੈ।

ਬਰਸਾਤ ਤੋਂ ਪਹਿਲਾਂ ਦਿਨ ਵੇਲੇ ਧੁੱਪ ਨਿਕਲ ਰਹੀ ਸੀ, ਜਿਸ ਕਾਰਨ ਠੰਢ ਘੱਟ ਗਈ ਸੀ। ਲੋਕਾਂ ਨੇ ਮਹਿਸੂਸ ਕੀਤਾ ਕਿ ਹੁਣ ਠੰਡ ਘੱਟ ਰਹੀ ਹੈ ਪਰ ਬਾਰਿਸ਼ ਨੇ ਫਿਰ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਠੰਡ ਨੇ ਵਾਪਸੀ ਕਰ ਦਿੱਤੀ ਹੈ।

ਮੌਸਮ ਵਿਭਾਗ (IMD) ਦੇ ਅਨੁਸਾਰ, ਜੰਮੂ-ਕਸ਼ਮੀਰ, ਪੂਰਬੀ ਹਿਮਾਚਲ ਪ੍ਰਦੇਸ਼ ਅਤੇ ਦੱਖਣੀ ਅਸਾਮ ਦੇ ਵੱਖ-ਵੱਖ ਹਿੱਸਿਆਂ ਵਿੱਚ ਧੁੰਦ ਦੀਆਂ ਹਲਕੀ ਅਤੇ ਸੰਘਣੀ ਪਰਤਾਂ ਦਿਖਾਈ ਦੇ ਰਹੀਆਂ ਹਨ। ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਕਾਰਨ ਠੰਡ ਦਾ ਮਾਹੌਲ ਬਣਿਆ ਹੋਇਆ ਹੈ ਅਤੇ 5 ਫਰਵਰੀ ਤੱਕ ਬਰਫਬਾਰੀ ਰਹੇਗੀ।

ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਯੂਪੀ, ਉੱਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਪੱਛਮੀ ਬੰਗਾਲ ਵਿੱਚ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 6-10 ਡਿਗਰੀ ਸੈਲਸੀਅਸ ਰਿਹਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments