Friday, March 1, 2024
No menu items!
HomeEducationਅਹਿਮ ਖ਼ਬਰ: ਸਿੱਖਿਆ ਵਿਭਾਗ ਨੇ 57 ਪ੍ਰਿੰਸੀਪਲਾਂ ਨੂੰ ਦਿੱਤਾ ਤੋਹਫ਼ਾ! ਤਰੱਕੀ ਦੇ...

ਅਹਿਮ ਖ਼ਬਰ: ਸਿੱਖਿਆ ਵਿਭਾਗ ਨੇ 57 ਪ੍ਰਿੰਸੀਪਲਾਂ ਨੂੰ ਦਿੱਤਾ ਤੋਹਫ਼ਾ! ਤਰੱਕੀ ਦੇ ਕੇ ਬਣਾਇਆ DEO ਅਤੇ ਸਹਾਇਕ ਡਾਇਰੈਕਟਰ 

 

ਦਲਜੀਤ ਕੌਰ/ਪੰਜਾਬ ਨੈੱਟਵਰਕ, ਚੰਡੀਗੜ੍ਹ-

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ।

ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ।

ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ।

ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments