Tuesday, March 5, 2024
No menu items!
HomePunjabਸਿੱਖਾਂ ਲਈ ਅਹਿਮ ਖ਼ਬਰ: SGPC ਦੀਆਂ ਵੋਟਾਂ ਬਣਾਉਣ ਲਈ 21 ਜਨਵਰੀ ਨੂੰ...

ਸਿੱਖਾਂ ਲਈ ਅਹਿਮ ਖ਼ਬਰ: SGPC ਦੀਆਂ ਵੋਟਾਂ ਬਣਾਉਣ ਲਈ 21 ਜਨਵਰੀ ਨੂੰ ਲੱਗਣਗੇ ਸਪੈਸ਼ਲ ਕੈਂਪ

 

SGPC ਚੋਣਾਂ-2011 ਵਿਚ ਬਣੀਆਂ 397926 ਦੇ ਮੁਕਾਬਲੇ ਹਾਲੇ ਤੱਕ ਜ਼ਿਲ੍ਹੇ ਵਿਚ 96676 ਵੋਟਾਂ ਬਣੀਆਂ ਹਨ

ਰੋਹਿਤ ਗੁਪਤਾ, ਗੁਰਦਾਸਪੁਰ

SGPC: ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।

ਪਿਛਲੀਆਂ SGPC ਚੋਣਾਂ-2011 ਵਿਚ ਬਣੀਆਂ 397926 ਦੇ ਮੁਕਾਬਲੇ ਹਾਲੇ ਤੱਕ ਜ਼ਿਲ੍ਹੇ ਵਿਚ 96676 ਵੋਟਾਂ ਬਣੀਆਂ ਹਨ। ਇਸ ਲਈ ਵੋਟਾਂ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਤੀ 21 ਜਨਵਰੀ 2024 (ਐਤਵਾਰ) ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ।

ਜਿਸ ਵਿੱਚ ਪਟਵਾਰੀਆਂ ਅਤੇ ਬੀ.ਐਲ.ਓਜ਼. ਵੱਲੋਂ ਆਪਣੇ ਏਰੀਏ ਵਿਚ ਡੋਰ ਟੂ ਡੋਰ ਜਾ ਕੇ ਯੋਗ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਕੈਂਪ ਦੀ ਸਮਾਪਤੀ ਉਪਰੰਤ ਪਟਵਾਰੀਆਂ ਵੱਲੋਂ ਆਪਣੇ ਏਰੀਏ ਦੇ ਬੀ.ਐਲ.ਓਜ਼. ਪਾਸੋਂ ਫਾਰਮ ਇੱਕਤਰ ਕਰਕੇ ਸਬੰਧਤ ਰਿਵਾਈਜ਼ਿੰਗ ਅਥਾਰਟੀਜ਼ ਪਾਸ ਜਮ੍ਹਾ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ 21 ਜਨਵਰੀ ਨੂੰ ਲੱਗ ਰਹੇ ਸਪੈਸ਼ਲ ਕੈਂਪਾਂ ਦੌਰਾਨ ਅਤੇ ਉਸ ਤੋਂ ਬਾਅਦ 29 ਫਰਵਰੀ 2024 ਤੱਕ ਆਪਣੀਆਂ ਵੋਟਾਂ ਜਰੂਰ ਬਣਵਾ ਲੈਣ। ਉਨ੍ਹਾਂ ਕਿਹਾ ਕਿ ਵੋਟਾਂ ਬਣਵਾਉਣ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਮੁਸ਼ਕਲ ਆਉਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਜਾਂ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments