Friday, March 1, 2024
No menu items!
HomeChandigarhਅਹਿਮ ਖ਼ਬਰ: ਪੁਰਾਣੀ ਪੈਨਸ਼ਨ ਬਹਾਲੀ ਲਈ ਤਿੰਨ ਜਥੇਬੰਦੀਆਂ ਵੱਲੋਂ ਸਾਂਝੇ ਮੋਰਚੇ ਦਾ...

ਅਹਿਮ ਖ਼ਬਰ: ਪੁਰਾਣੀ ਪੈਨਸ਼ਨ ਬਹਾਲੀ ਲਈ ਤਿੰਨ ਜਥੇਬੰਦੀਆਂ ਵੱਲੋਂ ਸਾਂਝੇ ਮੋਰਚੇ ਦਾ ਗਠਨ!

 

ਪੁਰਾਣੀ ਪੈਨਸ਼ਨ ਬਹਾਲੀ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਜਰਮਨਜੀਤ ਸਿੰਘ ਵੱਲੋਂ 25 ਫਰਵਰੀ ਨੂੰ ਹਮਾਇਤ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਵਿੱਚ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋ ਜਸਵੀਰ ਤਲਵਾੜਾ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਗੁਰਜੰਟ ਸਿੰਘ ਕੋਕਰੀ , ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅਤਿੰਦਰਪਾਲ ਸਿੰਘ ਘੱਗਾ ਤਿੰਨ ਸਾਂਝੇ ਕਨਵੀਨਰਾਂ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦਾ ਗਠਨ ਕੀਤਾ ਗਿਆ।

ਪੁਰਾਣੀ ਪੈਨਸ਼ਨ ਪ੍ਰਾਪਤੀ ਸਾਂਝੇ ਮੋਰਚੇ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਜਿਲਾ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ, ਸੰਤਸੇਵਕ ਸਿੰਘ ਸਰਕਾਰੀਆ, ਗਗਨਦੀਪ ਸਿੰਘ ਖਾਲਸਾ ਦੀ ਸਾਂਝੀ ਪ੍ਰਧਾਨਗੀ ਹੇਠ ਜਿਲਾ ਪਰਿਸ਼ਦ ਦਫਤਰ ਗਰਾਊਂਡ ਵਿਖੇ ਹੋਈ।

ਆਗੂਆਂ ਵਲੋਂ ਸਾਂਝਾ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਵੱਲੋਂ 25 ਫਰਵਰੀ ਦਿਨ ਐਤਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ।ਸੰਗਰੂਰ ਰੈਲੀ ਦੀ ਤਿਆਰੀ ਅਤੇ ਸਾਂਝ ਦੇ ਸੁਨੇਹੇ ਨੂੰ ਜ਼ਮੀਨੀ ਪੱਧਰ ਤੇ ਲੈ ਕੇ ਜਾਣ ਲਈ ਅੱਜ 10 ਫਰਵਰੀ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ।

ਅਮਰਜੀਤ ਸਿੰਘ ਕਲੇਰ ,ਅਜੇ ਸਨੌਤਰਾ, ਸੁਖਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ 18-11-2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਐਸ ਓ ਪੀਜ ਤੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ।

ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਐਨਪੀਐਸ ਮੁਲਾਜ਼ਮ ਸਖਤ ਰੋਸ ਵਿੱਚ ਚੱਲ ਰਹੇ ਹਨ। ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ। ਪਰ ਪੰਜਾਬ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਟਾਲ ਮਟੋਲ ਦੀ ਨੀਤੀ ਵਰਤ ਰਹੀ ਹੈ।

ਨਿਰਮਲ ਸਿੰਘ, ਰਜੇਸ਼ ਪਰਾਸ਼ਰ, ਹੀਰਾ ਭੱਟੀ ਵੱਲੋਂ ਪੰਜਾਬ ਦੇ ਸਮੂਹ ਐਨਪੀਐਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਸਾਰੇ ਐਨਪੀਐਸ ਮੁਲਾਜ਼ਮ ਜਿਲ੍ਹਾ ਪੱਧਰੀ ਮੀਟਿੰਗਾਂ ਤੇ 25 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਤਿਹਾਸਿਕ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਤੇ ਐਨਪੀਐਸ ਦੀ ਬਿਮਾਰੀ ਨੂੰ ਖਤਮ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਵਿੱਚ ਸ਼ਾਮਿਲ ਹੋਣ।

ਇਸ ਮੌਕੇ ਅਸ਼ਵਨੀ ਅਵਸਥੀ, ਜਰਮਨਜੀਤ ਸਿੰਘ, ਪ੍ਰਭਜੀਤ ਸਿੰਘ ਉੱਪਲ,ਗੁਰਦੀਪ ਸਿੰਘ, ਮਨਿੰਦਰ ਸਿੰਘ, ਕਵਲਜੀਤ ਕੌਰ ,ਹਰਪ੍ਰੀਤ ਕੌਰ , ਗੁਰਕਿਰਪਾਲ ਸਿੰਘ, ਸੁਰਜੀਤ ਸਿੰਘ ਫੇਰੂਮਾਨ ,ਜਗਦੀਪ ਸਿੰਘ, ਸਾਹਿਬ ਸੋਨੂ, ਆਸ਼ੀਸ਼ ਕੁਮਾਰ, ਬਲਵਿੰਦਰ ਸਿੰਘ, ਸਤਨਾਮ ਸਿੰਘ, ਮੁਕੇਸ਼ ਕੁਮਾਰ, ਅਮਰਪ੍ਰੀਤ ਸਿੰਘ, ਰਵੇਲ ਸਿੰਘ ,ਨਰੇਸ਼ ਕੁਮਾਰ, ਮਨੀਸ਼ ਪੀਟਰ, ਵਿਜੇ ਕੁਮਾਰ ,ਰਵਿੰਦਰ ਸਿੰਘ ,ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments